ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਓਹਾਈਓ ਸੂਬੇ ‘ਚ 26 ਵਰ੍ਹਿਆਂ ਦੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਿਦਿਆਰਥੀ ਜ਼ਖ਼ਮੀ ਹਾਲਤ ‘ਚ ਆਪਣੀ ਕਾਰ ‘ਚ ਮਿਲਿਆ ਸੀ। ਮੈਡੀਕਲ ਯੂਨੀਵਰਸਿਟੀ ਨੇ ਇਸ ਘਟਨਾ ਨੂੰ ਦੁਖਦਾਈ ਅਤੇ ਸੰਵੇਦਨਹੀਣ ਕਰਾਰ ਦਿੱਤਾ ਹੈ। ਸਥਾਨਕ ਟੀ.ਵੀ. ਚੈਨਲ ਮੁਤਾਬਕ ਆਦਿੱਤਿਆ ਅਦਲਖਾ ਸਿਨਸਿਨਾਟੀ ਮੈਡੀਕਲ ਯੂਨੀਵਰਸਿਟੀ ‘ਚ ਅਣੂ […]

ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਜੰਗਬੰਦੀ ਲਈ ਸਹਿਮਤ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ਦੀ ਧਮਕੀ ਤੋਂ 6 ਘੰਟੇ ਬਾਅਦ ਹਮਾਸ ਗਾਜ਼ਾ ‘ਚ ਜੰਗਬੰਦੀ ਲਈ ਤਿਆਰ ਹੋ ਗਿਆ ਹੈ। ਹਮਾਸ ਨੇ ਸ਼ੁੱਕਰਵਾਰ ਰਾਤ ਨੂੰ ਐਲਾਨ ਕੀਤਾ ਕਿ ਉਹ ਟਰੰਪ ਦੇ ਪਲਾਨ ‘ਚ ਦੱਸੇ ਗਏ ਫਾਰਮੂਲੇ ਅਨੁਸਾਰ ਸਾਰੇ ਜ਼ਿੰਦਾ ਅਤੇ ਮਰੇ ਹੋਏ ਬੰਧਕਾਂ ਨੂੰ ਰਿਹਾਅ ਕਰਨ ਅਤੇ ਗਾਜ਼ਾ ਦਾ ਪ੍ਰਸ਼ਾਸਨ ਛੱਡਣ ਲਈ ਵੀ […]

ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ ਗੜਗੱਜ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ। ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ […]

ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਹਮਾਸ ਰਾਜ਼ੀ, ਗਾਜ਼ਾ ’ਤੇ ਕਬਜ਼ਾ ਛੱਡੇਗਾ

ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਪਰ ਹਮਾਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਟਰੰਪ ਦੇ ਸ਼ਾਂਤੀ ਸਮਝੌਤਿਆਂ ਦੇ […]

ਸੜਕ ਹਾਦਸੇ ਦੇ ਮਾਮਲੇ ਵਿਚ ਭਗੌੜੇ ਭਾਰਤੀ ਨੂੰ ਕੀਤਾ ਅਮਰੀਕਾ ਹਵਾਲੇ; ਚੱਲੇਗਾ ਮੁਕੱਦਮਾ

ਸੈਕਰਾਮੈਂਟੋ, 3 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤ ਨੇ ਦੋ ਦਹਾਕੇ ਪਹਿਲਾਂ ਨਿਊਯਾਰਕ ਵਿਚ ਵਾਪਰੇ ਇਕ ਸੜਕ ਹਾਦਸੇ ਜਿਸ ਵਿਚ ਇਕ ਮੌਤ ਹੋ ਗਈ ਸੀ, ਦੇ ਮਾਮਲੇ ਵਿਚ ਭਗੌੜੇ ਗਨੇਸ਼ ਸ਼ੇਨਾਇ (54) ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ, ਜਿਥੇ ਉਸ ਨੂੰ ਦੂਸਰਾ ਦਰਜਾ ਹੱਤਿਆ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਯੂ.ਐੱਸ. ਮਾਰਸ਼ਲ ਸਰਵਿਸ ਸ਼ੇਨਾਇ […]

ਕੈਨੇਡਾ ਵੱਲੋਂ ਅਮਰੀਕਾ ਜਾਣ ਵਾਲਿਆਂ ਲਈ ਐਡਵਾਈਜ਼ਰੀ ਜਾਰੀ

ਓਟਵਾ, 3 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀ ਫੈਡਰਲ ਸਰਕਾਰ ਨੇ ਜੈਂਡਰ ਨਿਊਟਰਲ ਪਾਸਪੋਰਟਸ ਨੂੰ ਧਿਆਨ ਵਿਚ ਰੱਖਦਿਆਂ ਅਮਰੀਕਾ ਜਾਣ ਵਾਲਿਆਂ ਲਈ ਕਾਸ਼ਨਰੀ ਨੋਟ ਜੋੜ ਕੇ ਇਕ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਮਹਿਲਾ ਜਾਂ ਪੁਰਸ਼ ਵਜੋਂ ਆਪਣੀ ਪਛਾਣ ਜ਼ਾਹਰ ਨਾ ਕਰਨ ਵਾਲੇ ਵਿਅਕਤੀਆਂ ਲਈ ਕੈਨੇਡਾ ‘ਐਕਸ’ ਮਾਰਕਰ ਨਾਲ ਪਾਸਪੋਰਟ ਜਾਰੀ ਕਰਦਾ ਹੈ। ਇਸ ਐਡਵਾਈਜ਼ਰੀ ਵਿਚ ਆਖਿਆ […]

ਰੂਸੀ ਰਾਸ਼ਟਰਪਤੀ ਪੁਤਿਨ ਦਸੰਬਰ ਦੇ ਸ਼ੁਰੂ ‘ਚ ਭਾਰਤ ਆਉਣਗੇ

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 5 ਦਸੰਬਰ ਦੇ ਆਸ-ਪਾਸ ਭਾਰਤ ਦਾ ਦੌਰਾ ਕਰਨਗੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਲਾਨਾ ਸਿਖਰ ਵਾਰਤਾ ਕਰਨਗੇ, ਜਿਸ ਨਾਲ ਦੁਵੱਲੇ ਰਣਨੀਤਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਨਤੀਜੇ ਨਿਕਲਣ ਦੀ ਉਮੀਦ ਹੈ। ਹਲਕਿਆਂ ਅਨੁਸਾਰ ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਇਹ […]

ਕੈਨੇਡੀਅਨ ਲੰਬਰ ਉਤਪਾਦਕਾਂ ‘ਤੇ ਟਰੰਪ ਨੇ ਲਾਏ ਹੋਰ ਟੈਰਿਫ

ਓਟਵਾ, 3 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਦੇ ਸੌਫਟਵੁੱਡ ਲੰਬਰ ਤੇ ਫਰਨੀਚਰ ਤਿਆਰ ਕਰਨ ਵਾਲਿਆਂ ਉੱਤੇ ਹੋਰ ਦਬਾਅ ਵਧਾਉਣ ਲਈ ਨਵੇਂ ਟੈਰਿਫ ਲਗਾਉਣ ਦੇ ਫੈਸਲੇ ਉੱਤੇ ਮੋਹਰ ਲਗਾ ਦਿੱਤੀ ਹੈ। ਸੋਮਵਾਰ ਸ਼ਾਮ ਨੂੰ ਕੀਤੇ ਗਏ ਇਸ ਫੈਸਲੇ ਵਿਚ ਸੌਫਟਵੁੱਡ ਟਿੰਬਰ ਤੇ ਲੰਬਰ ਦਾ ਇੰਪੋਰਟ ਕਰਨ ਵਾਲਿਆਂ ਉੱਤੇ 10 ਫੀ ਸਦੀ […]

ਵਿਧਾਇਕ ਹਰਮੀਤ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 6 ਨੂੰ

ਪਟਿਆਲਾ, 3 ਅਕਤੂਬਰ (ਪੰਜਾਬ ਮੇਲ)- ਜਬਰ-ਜ਼ਨਾਹ ਦੇ ਕੇਸ ਵਿਚ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਸਬੰਧੀ ਫ਼ੈਸਲਾ 6 ਅਕਤੂਬਰ ਨੂੰ ਫ਼ੈਸਲਾ ਅਦਾਲਤ ਵੱਲੋਂ ਸੁਣਾਇਆ ਜਾਵੇਗਾ। ਇਸ ਸਬੰਧੀ ਪਠਾਣਮਾਜਰਾ ਦੇ ਵਕੀਲ ਬੀ.ਐੱਸ. ਭੁੱਲਰ ਨੇ ਦੱਸਿਆ ਕਿ ਅਦਾਲਤ ਨੇ ਬੁੱਧਵਾਰ ਨੂੰ ਦੋਵਾਂ ਧਿਰਾਂ ਦੇ ਪੱਖ ਸੁਣ ਲਏ ਹਨ ਅਤੇ ਵਿਧਾਇਕ ਦੀ ਜ਼ਮਾਨਤ ਸਬੰਧੀ […]

ਪੰਜਾਬ ‘ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ

ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿਚ ਵੀ ਪੰਜਾਬ ਮੋਹਰੀ ਚੰਡੀਗੜ੍ਹ, 3 ਅਕਤੂਬਰ (ਪੰਜਾਬ ਮੇਲ)-ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ.ਸੀ.ਆਰ.ਬੀ.) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ, ਇਨ੍ਹਾਂ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨਾਲੋਂ ਵੱਧ ਹੈ। ਰਿਪੋਰਟ ਮੁਤਾਬਕ ਪ੍ਰਤੀ ਲੱਖ ਆਬਾਦੀ ਦੇ ਹਿਸਾਬ […]