ਅਮਰੀਕਾ ਵਿਚ ਕਾਲੇ ਵਿਅਕਤੀ ਦੀ ਹੱਤਿਆ ਦੇ ਦੋਸ਼ ਵਿਚ ਲੂਇਸਆਨਾ ਦਾ ਪੁਲਿਸ ਅਫਸਰ ਗ੍ਰਿਫਤਾਰ

ਸੈਕਰਾਮੈਂਟੋ, 18 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਸ਼ਰੈਵਪੋਰਟ, ਲੂਇਸਆਨਾ ਵਿਚ ਇਸ ਮਹੀਨੇ ਦੇ ਸ਼ੁਰੂ ਵਿਚ 43 ਸਾਲਾ ਅਲੋਂਜੋ ਬਾਗਲੇ ਨਾਮੀ ਇਕ ਨਿਹੱਥੇ ਕਾਲੇ ਵਿਅਕਤੀ ਉਪਰ ਗੋਲੀਆਂ ਚਲਾਉਣ ਵਾਲੇ ਪੁਲਿਸ ਅਫਸਰ ਨੂੰ ਹੱਤਿਆ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਇਹ ਜਾਣਕਾਰੀ ਲੂਇਸਆਨਾ ਸਟੇਟ ਪੁਲਿਸ ਨੇ ਦਿੱਤੀ ਹੈ। ਪੁਲਿਸ ਅਫਸਰ ਐਲਗਜੰਡਰ ਟਾਇਰਲ ਨੂੰ ਅਦਾਲਤ ਵਿਚ […]

ਭਾਰਤੀ ਮੂਲ ਦਾ ਅਮਰੀਕੀ ਰਾਸ਼ਟਰਪਤੀ ਬਾਇਡਨ ਦੀ ਆਰਥਕ ਟੀਮ ਵਿਚ ਸ਼ਾਮਿਲ

ਸੈਕਰਾਮੈਂਟੋ, 18 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-  ਰਾਸ਼ਟਰਪਤੀ ਜੋ ਬਾਈਡਨ ਨੇ 4 ਹੋਰਨਾਂ ਸਮੇਤ ਭਾਰਤੀ ਮੂਲ ਦੇ ਅਮਰੀਕੀ ਭਾਰਤ ਰਾਮਾਮੂਰਤੀ ਨੂੰ ਆਪਣੀ ਆਰਥਕ ਟੀਮ ਦੇ ਪ੍ਰਮੁੱਖ ਮੈਂਬਰਾਂ ਵਿਚ ਨਿਯੁਕਤ ਕੀਤਾ ਹੈ। ਰਾਮਾਮੂਰਤੀ ਇਸ ਵੇਲੇ ਨੈਸ਼ਨਲ ਇਕਨਾਮਿਕ ਕੌਂਸਲ ਦੇ ਡਿਪਟੀ ਡਾਇਰੈਕਟਰ ਹਨ। ਵਾਈਟ ਹਾਊਸ ਵੱਲੋਂ ਜਾਰੀ ਇਕ ਬਿਆਨ ਵਿਚ ਬਾਈਡਨ ਨੇ ਕਿਹਾ ਹੈ ਕਿ ਪਿਛਲੇ ਦੋ […]

ਲੰਡਨ ‘ਚ ਸ਼ੈਂਪੇਨ ਦੀ ਬੋਤਲ ਨਾਲ ਪਿਤਾ ਦੀ ਹੱਤਿਆ ਕਰਨ ਵਾਲੇ ਪੰਜਾਬੀ ਨੂੰ ਉਮਰ ਕੈਦ

ਲੰਡਨ, 18 ਫਰਵਰੀ (ਪੰਜਾਬ ਮੇਲ)- ਉੱਤਰੀ ਲੰਡਨ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਆਪਣੇ ਪਿਤਾ ਦੀ ਹੱਤਿਆ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਡੀਕਨ ਪਾਲ ਸਿੰਘ ਵਿਜ (54) ਨੂੰ ਪਿਛਲੇ ਮਹੀਨੇ ਓਲਡ ਬੇਲੀ ਦੀ ਅਦਾਲਤ ਵਿਚ ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਕਰਾਰ ਦਿੱਤਾ ਸੀ। ਉਸੇ ਅਦਾਲਤ ਨੇ ਉਸ ਨੂੰ […]

ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ‘ਚ ਲਿਆ ਹਿੱਸਾ

ਲੰਬੀ, 18 ਫਰਵਰੀ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਦਸਤਖ਼ਤ ਮੁਹਿੰਮ ‘ਚ ਹਿੱਸਾ ਲਿਆ। ਉਨ੍ਹਾਂ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਕਮੇਟੀ ਦੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ […]

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੀ.ਬੀ.ਆਈ. ਵੱਲੋਂ ਸਿਸੋਦੀਆ ਨੂੰ ਪੁੱਛ ਪੜਤਾਲ ਲਈ ਤਲਬ

ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਦੇ ਕਰੀਬ ਤਿੰਨ ਮਹੀਨੇ ਬਾਅਦ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ […]

ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ 22 ਫਰਵਰੀ ਨੂੰ

ਉਪ ਰਾਜਪਾਲ ਵੱਲੋਂ ਇਜਾਜ਼ਤ ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ 22 ਫਰਵਰੀ ਨੂੰ ਹੋਵੇਗੀ ਤੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਨਗਰ ਨਿਗਮ ਸਦਨ ਦੀ ਬੈਠਕ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ […]

ਰਾਜਸਥਾਨ ਦੇ ਬਾੜਮੇਰ ‘ਚ ਤਾਪਮਾਨ 37 ਡਿਗਰੀ ਨੂੰ ਟੱਪਿਆ

ਜੈਪੁਰ, 18 ਫਰਵਰੀ (ਪੰਜਾਬ ਮੇਲ)- ਰਾਜਸਥਾਨ ‘ਚ ਸਰਦੀਆਂ ਦੀ ਵਿਦਾਈ ਦੇ ਨਾਲ ਹੀ ਹੁਣ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਸਰਹੱਦੀ ਬਾੜਮੇਰ ਵਿਚ ਪਾਰਾ 37 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿਚ ਤਾਪਮਾਨ ਆਮ ਨਾਲੋਂ 10 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। […]

ਗੂਗਲ ਇੰਡੀਆ ਨੇ 450 ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ

ਨਵੀਂ ਦਿੱਲੀ, 18 ਫਰਵਰੀ (ਪੰਜਾਬ ਮੇਲ)- ਗੂਗਲ ਇੰਡੀਆ ਨੇ ਕੰਪਨੀ ਦੇ ਵੱਖ-ਵੱਖ ਵਿਭਾਗਾਂ ਤੋਂ 453 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕਰਮਚਾਰੀਆਂ ਨੂੰ ਈਮੇਲ ਰਾਹੀਂ ਨੌਕਰੀ ਤੋਂ ਹਟਾਉਣ ਦੀ ਸੂਚਨਾ ਦਿੱਤੀ ਗਈ ਹੈ। ਮੀਡੀਆ ਰਿਪੋਰਟਸ ਮੁਤਾਬਕ ਇਹ ਛਾਂਟੀ ਵੀਰਵਾਰ ਦੀ ਦੇਰ ਰਾਤ ਕੀਤੀ ਗਈ ਹੈ। ਰਿਪੋਰਟਸ ਮੁਤਾਬਕ ਕਰਮਚਾਰੀਆਂ ਨੂੰ ਛਾਂਟੀ ਦਾ ਮੇਲ ਕੰਟਰੀ ਹੈੱਡ ਅਤੇ […]

ਬੁਲਗਾਰੀਆ ਤੋਂ ਵੱਡੀ ਖ਼ਬਰ, ਪ੍ਰਵਾਸੀਆਂ ਨਾਲ ਭਰੇ ਟਰੱਕ ‘ਚੋਂ ਮਿਲੀਆਂ 18 ਲਾਸ਼ਾਂ, ਇਕ ਬੱਚਾ ਵੀ ਸ਼ਾਮਲ

ਸੋਫੀਆ/ਬੁਲਗਾਰੀਆ, 18 ਫਰਵਰੀ (ਪੰਜਾਬ ਮੇਲ)- ਬੁਲਗਾਰੀਆ ਵਿਚ ਇਕ ਲਾਵਾਰਿਸ ਟਰੱਕ ਵਿਚੋਂ 18 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬੁਲਗਾਰੀਆ ਦੇ ਅਖ਼ਬਾਰ ਟਰੂਡ ਨੇ ਰਿਪੋਰਟ ਦਿੱਤੀ ਹੈ ਕਿ ਲੋਕੋਰਸਕੋ ਦੇ ਸੋਫੀਆ ਪਿੰਡ ਵਿੱਚ ਪ੍ਰਵਾਸੀਆਂ ਨੂੰ ਲਿਜਾ ਰਹੇ ਇੱਕ ਲਾਵਾਰਿਸ ਟਰੱਕ ਵਿੱਚੋਂ ਇੱਕ ਬੱਚੇ ਸਮੇਤ ਘੱਟੋ-ਘੱਟ 18 ਲੋਕ ਮ੍ਰਿਤਕ ਮਿਲੇ ਹਨ। ਬੁਲਗਾਰੀਆ ਦੇ ਗ੍ਰਹਿ ਮੰਤਰਾਲਾ ਅਨੁਸਾਰ ਕੁੱਲ 40 ਲੋਕ […]

ਬੀਐੱਸਐੱਫ ਨੇ ਗੁਰਦਾਸਪੁਰ ਸੈਕਟਰ ’ਚ ਹੈਰੋਇਨ ਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ

ਚੰਡੀਗੜ੍ਹ,  18 ਫਰਵਰੀ (ਪੰਜਾਬ ਮੇਲ)- ਗੁਰਦਾਸਪੁਰ ਸੈਕਟਰ ’ਚ ਭਾਰਤ ਪਾਕਿਸਤਾਨ ਸਰਹੱਦ ਤੋਂ 20 ਪੈਕੇਟ ਹੈਰੋਇਨ, 2 ਪਿਸਤੌਲ, 6 ਮੈਗਜ਼ੀਨ, 242 ਕਾਰਤੂਸ ਤੇ ਪਾਈਪ ਬਰਾਮਦ ਕੀਤੇ ਗਏ ਹਨ। ਡੇਰਾ ਬਾਬਾ ਰੋਡ 113 ਬਟਾਲੀਅਨ ਖੇਤਰ ‘ਚ ਸਵੇਰੇ 5:30 ਵਜੇ ਤਸਕਰਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਨਸ਼ਾ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਸਰਹੱਦ ’ਤੇ ਤਾਇਨਾਤ ਚੌਕਸ ਜਵਾਨਾਂ ਨੇ ਤੁਰੰਤ […]