ਕੇਂਦਰੀ ਸਭਾ ਵੱਲੋਂ ਦਵਿੰਦਰ ਸਿੰਘ ਮਾਂਗਟ ਦੀ ਪੁਸਤਕ ‘ਏ ਬਰੀਫ ਹਿਸਟਰੀ ਆਫ ਦਿ ਸਿਖਸ’ ਰਿਲੀਜ਼

ਸਰੀ, 17 ਫਰਵਰੀ (ਹਰਦਮ ਮਾਨ/)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦਾ ਮਾਸਿਕ ਸਮਾਗਮ ‘ਮਾਂ ਬੋਲੀ ਦਿਵਸ’ ਨੂੰ ਸਮਰਪਿਤ ਰਿਹਾ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਦਵਿੰਦਰ ਸਿੰਘ ਮਾਂਗਟ ਅਤੇ ਉੱਘੇ ਸਮਾਜ ਸੇਵੀ ਪ੍ਰੇਮ ਸਿੰਘ ਬਿੰਨਿੰਗ ਨੇ ਕੀਤੀ ਅਤੇ ਇਸ ਵਿਚ ਦਵਿੰਦਰ ਸਿੰਘ ਮਾਂਗਟ ਦੀ ਵੱਡ-ਆਕਾਰੀ ਅੰਗਰੇਜ਼ੀ ਪੁਸਤਕ ‘A BRIEF HISTORY […]

ਸੁਪਰੀਮ ਕੋਰਟ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨਾਂ ‘ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਜਲਦੀ ਸੁਣਵਾਈ ਬਾਰੇ ਫੈਸਲਾ ਕਰੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ […]

ਯੂਟਿਊਬ ਦੇ ਅਗਲੇ ਸੀ.ਈ.ਓ. ਹੋਣਗੇ ਭਾਰਤੀ ਮੂਲ ਦੇ ਨੀਲ ਮੋਹਨ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆਂ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ ਵਾਲੀ ਕੰਪਨੀ ਗੂਗਲ […]

ਬੀ.ਸੀ.ਸੀ.ਆਈ. ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਵੱਲੋਂ ਅਸਤੀਫ਼ਾ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ ‘ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿਚ ਸ਼੍ਰੀ ਸ਼ਰਮਾ ਨੇ ਕੁਝ ਗੁਪਤ ਜਾਣਕਾਰੀਆਂ ਦਾ ਖੁਲਾਸਾ ਕੀਤਾ ਹੈ। ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰ ਨੇ […]

ਵਿਦੇਸ਼ ਮੰਤਰਾਲੇ ਵੱਲੋਂ ਪਾਸਪੋਰਟ ਲਈ ਪੁਲਿਸ ਤਸਦੀਕ ਤੇਜ਼ ਕਰਨ ਲਈ mPassport Police App ਜਾਰੀ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਜਾਰੀ ਕਰਨ ਦੀ ਪੁਲਿਸ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਤੇਜ਼ ਕਰਨ ਲਈ ‘mPassport Police app’ ਪੇਸ਼ ਕੀਤਾ। ਵਿਦੇਸ਼ ਮੰਤਰਾਲੇ ਦੇ ਖੇਤਰੀ ਪਾਸਪੋਰਟ ਦਫਤਰ (ਆਰ.ਪੀ.ਓ.) ਦਿੱਲੀ ਵੱਲੋਂ ਜਾਰੀ ਕੀਤੀ ਰਿਲੀਜ਼ ਅਨੁਸਾਰ ਇਸ ਤਹਿਤ ਹੁਣ ਪੁਲਿਸ ਤਸਦੀਕ ਅਤੇ ਰਿਪੋਰਟ ਜਮ੍ਹਾਂ ਕਰਾਉਣ ਦੀ ਪੂਰੀ ਪ੍ਰਕਿਰਿਆ ਨੂੰ ਕਾਗਜ਼ […]

ਅਮਰੀਕੀ ਸੰਸਦ ‘ਚ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ (ਪੰਜਾਬ ਮੇਲ)- ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ ਖੇਤਰਾਂ ਵਿਚ ਪਿੰਡ […]

ਗ੍ਰਹਿ ਮੰਤਰਾਲੇ ਨੇ ਰਿੰਦਾ ਨੂੰ ਅੱਤਵਾਦੀ ਐਲਾਨਿਆ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ।

ਦਿੱਲੀ ਨਗਰ ਨਿਗਮ ਦੇ ਨਾਮਜ਼ਦ ਮੈਂਬਰ ਮੇਅਰ ਦੀ ਚੋਣ ‘ਚ ਨਹੀਂ ਪਾ ਸਕਦੇ ਵੋਟ : ਸੁਪਰੀਮ ਕੋਰਟ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਨਾਮਜ਼ਦ ਮੈਂਬਰ ਮੇਅਰ ਦੀ ਚੋਣ ਵਿਚ ਵੋਟ ਨਹੀਂ ਪਾ ਸਕਦੇ। ਦਿੱਲੀ ਦੇ ਮੇਅਰ ਨੂੰ ਐੱਮ.ਸੀ.ਡੀ. ਦੀ ਪਹਿਲੀ ਮੀਟਿੰਗ ਵਿਚ ਚੁਣਿਆ ਜਾਣਾ ਚਾਹੀਦਾ ਹੈ। ਇੱਕ ਵਾਰ ਚੁਣੇ ਜਾਣ ਤੋਂ ਬਾਅਦ ਉਸ ਨੂੰ ਡਿਪਟੀ ਮੇਅਰ ਦੀ ਚੋਣ ਵਿਚ ਪ੍ਰੀਜ਼ਾਈਡਿੰਗ […]

ਗ੍ਰਹਿ ਮੰਤਰਾਲੇ ਵੱਲੋਂ 6 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 10 ਅਦਾਰੇ ਆਮ ਜਨਤਾ ਲਈ ਬੰਦ ਦਾ ਐਲਾਨ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿਚ ਕੀਤੀਆਂ ਜਾਣ ਵਾਲੀਆਂ ਕੁਝ ਗਤੀਵਿਧੀਆਂ ‘ਤੇ ਭਾਰਤ ਦੇ ਦੁਸ਼ਮਣਾਂ ਦੀ ਅੱਖ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰਾਲੇ […]

ਭਾਜਪਾ ਵੱਲੋਂ ਅਮਰੀਕੀ ਕਾਰੋਬਾਰੀ ਸੋਰੋਸ ਨੇ ਭਾਰਤੀ ਜਮਹੂਰੀਅਤ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਭਾਜਪਾ ਨੇ ਅੱਜ ਅਮਰੀਕੀ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ ‘ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੀ ਨਹੀਂ ਬਲਕਿ ਭਾਰਤੀ ਲੋਕਤੰਤਰੀ ਪ੍ਰਣਾਲੀ ਨੂੰ ਵੀ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੀ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੋਰੋਸ […]