ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ : ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਮੇਲ)- ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ […]