ਅੰਮ੍ਰਿਤਸਰ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ‘ਚ 111 ਫ਼ੀਸਦੀ ਦਾ ਵਾਧਾ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਮੇਲ)- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਹਾਮਾਰੀ ਤੋਂ ਬਾਅਦ ਸਾਲ 2022 ਵਿਚ ਆਪਣੇ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦਾ ਵਿਸਥਾਰ ਕਰਨ ਵਿਚ ਕਾਮਯਾਬ ਰਿਹਾ ਹੈ ਅਤੇ ਇੱਥੋਂ ਯਾਤਰੀਆਂ ਦੀ ਆਵਾਜਾਈ ਵਿਚ ਲਗਾਤਾਰ ਵਾਧਾ ਹੋਇਆ ਹੈ। ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇਕ […]

ਤੁਰਕੀ ‘ਚ ਭੂਚਾਲ ਤੋਂ 100 ਘੰਟੇ ਬਾਅਦ ਰਾਹਤ ਕਰਮੀਆਂ ਨੇ ਮਲਬੇ ਹੇਠ ਦੱਬੇ 9 ਵਿਅਕਤੀ ਬਚਾਏ

ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਮਲਬੇ ਹੇਠ ਦੱਬੇ ਹੋਏ ਸਨ ਵਿਅਕਤੀ ਮਰਨ ਵਾਲਿਆਂ ਦੀ ਕੁੱਲ ਗਿਣਤੀ 20 ਹਜ਼ਾਰ ਤੋਂ ਪਾਰ ਇਸਕੰਦਰਨ (ਤੁਰਕੀ), 11 ਫਰਵਰੀ (ਪੰਜਾਬ ਮੇਲ)- ਤੁਰਕੀ ਤੇ ਸੀਰੀਆ ਵਿਚ ਆਏ ਪਿਛਲੇ ਇਕ ਦਹਾਕੇ ਦੇ ਸਭ ਤੋਂ ਵੱਧ ਤਬਾਹਕੁਨ ਭੂਚਾਲ ਤੋਂ 100 ਘੰਟੇ ਬਾਅਦ ਅੱਜ ਵੀ ਰਾਹਤ ਕਰਮੀਆਂ ਨੇ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਮਲਬੇ ਵਿਚ ਦੱਬੇ […]

ਭਾਜਪਾ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਇੰਚਾਰਜ ਨਿਯੁਕਤ

ਜਲੰਧਰ/ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਮੋਰਚਾ ਸੰਭਾਲ ਲਿਆ ਹੈ। ਭਾਵੇਂ ਅਜੇ ਤੱਕ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਭਾਜਪਾ ਨੇ ਚੋਣ ਕਮਿਸ਼ਨ ਦੇ ਐਲਾਨ ਤੋਂ ਪਹਿਲਾਂ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਐੱਸ.ਏ.ਐੱਸ. ਨਗਰ (ਮੁਹਾਲੀ), 11 ਫਰਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ‘ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਦੀ […]

ਗੁਜਰਾਤ ਦੇ ਸੂਰਤ ‘ਚ ਲੱਗੇ ਭੂਚਾਲ ਦੇ ਹਲਕੇ ਝਟਕੇ

ਅਹਿਮਦਾਬਾਦ, 11 ਫਰਵਰੀ (ਪੰਜਾਬ ਮੇਲ)- ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਦੇਰ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਸ਼ਿੱਦਤ 3.8 ਮਾਪੀ ਗਈ। ਇੰਸਟੀਚਿਊਟ ਆਫ ਸਿਸਮਲੋਜੀਕਲ ਰਿਸਰਚ ਦੇ ਅਧਿਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਸੂਰਤ ਤੋਂ 27 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਸੀ। ਭੂਚਾਲ ਦੇ ਝਟਕੇ ਰਾਤ 12:52 ਵਜੇ ਮਹਿਸੂਸ ਕੀਤੇ ਗਏ।

ਮਹਾਰਾਸ਼ਟਰ ਉਪ ਮੁੱਖ ਮੰਤਰੀ ਵੱਲੋਂ ਪੱਤਰਕਾਰ ਦੀ ਹੱਤਿਆ ਮਾਮਲੇ ‘ਚ ਐੱਸ.ਆਈ.ਟੀ. ਕਾਇਮ ਕਰਨ ਦਾ ਐਲਾਨ

ਮੁੰਬਈ, 11 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਰਤਨਾਗਿਰੀ ਜ਼ਿਲ੍ਹੇ ਵਿਚ ਪੱਤਰਕਾਰ ਸ਼ਸ਼ੀਕਾਂਤ ਵਾਰਿਸ਼ੇ ਦੀ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਕਾਇਮ ਕੀਤੀ ਜਾਵੇਗੀ। ਵਾਰਿਸ਼ੇ (48) ਨੂੰ 6 ਫਰਵਰੀ ਨੂੰ ਕਥਿਤ ਤੌਰ ‘ਤੇ ਐੱਸ.ਯੂ.ਵੀ. ਨੇ ਟੱਕਰ ਮਾਰ ਦਿੱਤੀ ਸੀ ਅਤੇ […]

ਚੰਡੀਗੜ੍ਹ ਪੁਲਿਸ ਵੱਲੋਂ ਹਮਲਾ, ਭੰਨ੍ਹਤੋੜ ਤੇ ਪਥਰਾਅ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ

-ਸੂਚਨਾ ਦੇਣ ਵਾਲੇ ਨੂੰ 10 ਹਜ਼ਾਰ ਦੇਣ ਦਾ ਐਲਾਨ ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਬੰਦੀ ਸਿੱਖਾਂ ਦੀ ਰਿਹਾਈ ਲਈ 8 ਫਰਵਰੀ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਹੋਏ ਪ੍ਰਦਰਸ਼ਨ ਦੌਰਾਨ ਹੋਈ ਝੜਪ ਤੋਂ ਬਾਅਦ ਯੂਟੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ […]

ਭਾਰਤ ਦੇ ਰੂਸ ਨਾਲ ਸਬੰਧਾਂ ਅਤੇ ਜਮਹੂਰੀ ਕਦਰਾਂ ਦੇ ਨਿਘਾਰ ‘ਤੇ ਅਮਰੀਕਾ ਦੀ ਤਿੱਖੀ ਨਜ਼ਰ

* ਸੈਨੇਟ ਦੀ ਵਿਦੇਸ਼ ਮਾਮਲਿਆਂ ਬਾਰੇ ਕਮੇਟੀ ਵੱਲੋਂ ਰਿਪੋਰਟ ਜਾਰੀ * ਰਿਪੋਰਟ ‘ਚ ਬਾਇਡਨ ਸਰਕਾਰ ਨੂੰ ਹਿੰਦ-ਪ੍ਰਸ਼ਾਂਤ ਖ਼ਿੱਤੇ ਵੱਲ ਧਿਆਨ ਦੇਣ ਦੀ ਲੋੜ ਜਤਾਈ ਵਾਸ਼ਿੰਗਟਨ, 11 ਫਰਵਰੀ (ਪੰਜਾਬ ਮੇਲ)- ਭਾਰਤ ਦੇ ਰੂਸ ਨਾਲ ਸਬੰਧਾਂ ਅਤੇ ਮੁਲਕ ‘ਚ ਜਮਹੂਰੀ ਕਦਰਾਂ-ਕੀਮਤਾਂ ਤੇ ਅਦਾਰਿਆਂ ਦੇ ਨਿਘਾਰ ਵਾਲੇ ਰੁਝਾਨ ‘ਤੇ ਅਮਰੀਕਾ ਦੀ ਤਿੱਖੀ ਨਜ਼ਰ ਹੈ। ਸੈਨੇਟ ਦੀ ਵਿਦੇਸ਼ ਮਾਮਲਿਆਂ […]

ਸਟੱਡੀ ਵੀਜ਼ੇ ਨੇ ਪੰਜਾਬ ਦੇ ਕਲੱਬਾਂ ਤੋਂ ਖੋਹੀ ਜਵਾਨੀ

– ਨੌਂ ਹਜ਼ਾਰ ਪੇਂਡੂ ਕਲੱਬ ਹੋਏ ਠੱਪ;  ਸਿਆਸਤ ਨੇ ਵੀ ਕਲੱਬਾਂ ਨੂੰ ਖੂੰਜੇ ਲਾਇਆ ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਪੰਜਾਬ ਭਰ ‘ਚ ਕਰੀਬ ਨੌਂ ਹਜ਼ਾਰ ਪੇਂਡੂ ਕਲੱਬ ਠੱਪ ਹੋ ਗਏ ਹਨ। ਸਿਰਫ਼ ਪੰਜ ਹਜ਼ਾਰ ਹੀ ਅਜਿਹੇ ਪੇਂਡੂ ਕਲੱਬ ਬਚੇ ਹਨ ਜਿਹੜੇ ਸਰਗਰਮ ਭੂਮਿਕਾ ਵਿੱਚ ਹਨ। ਕੋਈ ਸਮਾਂ ਸੀ ਜਦੋਂ ਪੰਜਾਬ ਦੇ ਪਿੰਡਾਂ ਦੇ ਯੁਵਕ ਸੇਵਾਵਾਂ […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਮੰਤਰੀ ਧਰਮਸੋਤ ਨੂੰ ਜੇਲ੍ਹ ਭੇਜਿਆ

ਐਸ.ਏ.ਐਸ. ਨਗਰ (ਮੁਹਾਲੀ), 11 ਫਰਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਦੀ […]