ਸਿਟੀ ਆਫ ਸੈਂਟਾ ਕਲਾਰਾ ਦੀ ਮੇਅਰ ਵੱਲੋਂ ਸਾਕਾ ਨਕੋਦਰ ਦੇ 37ਵੇਂ ਸ਼ਹੀਦੀ ਦਿਹਾੜੇ ਮੌਕੇ 4 ਫ਼ਰਵਰੀ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਨਤਾ

-ਕੌਂਸਲਰ ਰਾਜ ਚਾਹਲ ਨੇ ਸ਼ਹੀਦ ਪ੍ਰੀਵਾਰਾਂ ਨੂੰ ਸਾਕਾ ਨਕੋਦਰ ਮਾਨਤਾ ਦਿਵਸ ਘੋਸ਼ਣਾ ਪੱਤਰ ਸੌਂਪਿਆ 4 ਫਰਵਰੀ 1986 ਨੂੰ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਚਾਰ ਨਿਹੱਥੇ ਮੈਂਬਰਾਂ ਰਵਿੰਦਰ ਸਿੰਘ, ਬਲਧੀਰ ਸਿੰਘ, ਝਿਲਮਣ ਸਿੰਘ ਅਤੇ ਹਰਮਿੰਦਰ ਸਿੰਘ ਨੂੰ ਨਕੋਦਰ, ਪੰਜਾਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਦੇ ਹੋਏ ਦੁਖਦਾਈ ਢੰਗ […]

ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

ਫਰਿਜ਼ਨੋ, 8 ਫਰਵਰੀ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਕ੍ਰਾਂਤੀਕਾਰੀ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਫਰਿਜ਼ਨੋ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ, ਉੱਥੇ ਇਨ੍ਹਾਂ ਦੀਵਾਨਾਂ ਵਿਚ ਗੁਰੂ ਘਰ ਦੇ ਕੀਰਤਨੀਏ ਡਾਕਟਰ ਸਰਬਜੀਤ […]

ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਦਾ ਰੈਂਕਿੰਗ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰਾਜਾ ਕ੍ਰਿਸ਼ਨਾਮੂਰਤੀ ਨੇ ਖੁਦ ਇਹ ਜਾਣਕਾਰੀ ਦਿੰਦਿਆਂ ਇਕ ਬਿਆਨ ਵਿਚ ਕਿਹਾ ਹੈ ਕਿ ਮੈਂ ਸਦਨ ਦੇ ਆਗੂ ਜੈਫਰੀਜ ਦਾ […]

ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ‘ਚ ਨਿਯੁਕਤੀ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ‘ਚ ਨਿਯੁਕਤ ਕੀਤਾ ਗਿਆ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ਼ ਦੁਆਰਾ ਹਾਊਸ ਇੰਟੈਲੀਜੈਂਸ ਕਮੇਟੀ ‘ਚ ਨਿਯੁਕਤ ਕੀਤਾ ਗਿਆ ਹੈ, ਜੋ ਕਮੇਟੀ ਅਮਰੀਕਾ ਦੀ ਕੌਮੀ […]

ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੇ ਜਹਾਜ਼ ਦਾ 5000 ਫੁੱਟ ਉਚਾਈ ‘ਤੇ ਇੰਜਣ ਹੋਇਆ ਬੰਦ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਮੇਲ)- ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਦੀ ਉਡਾਣ ਦੇ ਯਾਤਰੀ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਉਡਾਣ ਭਰਨ ਤੋਂ ਚਾਰ ਮਿੰਟ ਬਾਅਦ ਹੀ ਜਹਾਜ਼ ਦਾ ਇਕ ਇੰਜਣ ਫੇਲ੍ਹ ਹੋ ਗਿਆ। ਨਤੀਜੇ ਵਜੋਂ ਜਹਾਜ਼ ਨੂੰ ਹਵਾਈ ਅੱਡੇ ‘ਤੇ ਵਾਪਸ ਲੈਂਡ ਕਰਨਾ ਪਿਆ। ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਰਾਤ 10.24 ਵਜੇ ਜਦੋਂ […]

ਸਰੀ ਦੇ ਲੇਖਕਾਂ ਨੇ ਨਾਮਵਰ ਸ਼ਾਇਰ ਦਰਸ਼ਨ ਬੁੱਟਰ ਨੂੰ ਇਪਸਾ ਐਵਾਰਡ ਮਿਲਣ ‘ਤੇ ਵਧਾਈਆਂ ਦਿੱਤੀਆਂ

ਸਰੀ, 8 ਫਰਵਰੀ (ਹਰਦਮ ਮਾਨ/ਪੰਜਾਬ ਮੇਲ)- ਗ਼ਜ਼ਲ ਮੰਚ ਸਰੀ ਅਤੇ ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਸ਼੍ਰੋਮਣੀ ਪੰਜਾਬੀ ਸ਼ਾਇਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੂੰ ਇਪਸਾ ਵੱਲੋਂ ਸੱਤਵਾਂ ਪ੍ਰਮਿੰਦਰਜੀਤ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਦਰਸ਼ਨ ਬੁੱਟਰ ਨੂੰ ਮੁਬਾਰਕਬਾਦ ਦਿੱਤੀ ਹੈ। ਵੱਖ-ਵੱਖ ਬਿਆਨਾਂ ਰਾਹੀਂ ਗ਼ਜ਼ਲ […]

ਨਿਊਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ ਹੈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵਜੀਆਂ ਹੋਈਆਂ ਸਨ ਤੇ ਉਸ ਨੂੰ ਮੌਕੇ ਉਪਰ ਹੀ ਮ੍ਰਿਤਕ ਐਲਾਨ ਦਿੱਤਾ […]

ਅਮਰੀਕਾ ‘ਚ ਰੇਲ ਗੱਡੀ ਪੱਟੜੀ ਤੋਂ ਉਤਰੀ; ਲੱਗੀ ਭਿਆਨਕ ਅੱਗ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੈਨਸਿਲਵੇਨੀਆ ਸਟੇਟ ਬਾਰਡਰ ਨੇੜੇ ਉਤਰ ਪੂਰਬੀ ਓਹਾਇਓ ਵਿਚ ਇਕ ਰੇਲਗੱਡੀ ਪੱਟੜੀ ਤੋਂ ਉਤਰ ਗਈ, ਜਿਸ ਉਪਰੰਤ ਉਸ ਨੂੰ ਭਿਆਨਕ ਅੱਗ ਲੱਗ ਗਈ। ਮੇਅਰ ਟਰੈਂਟ ਕੋਨਾਵੇਅ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਯੰਗਸਟਾਊਨ ਦੇ ਦੱਖਣ ‘ਚ ਤਕਰੀਬਨ 15 ਮੀਲ ਦੂਰ ਵਾਪਰੀ ਪਰੰਤੂ ਚੰਗੀ ਗੱਲ ਇਹ ਰਹੀ ਕਿ ਅਚਾਨਕ […]

ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ: ਮੁੱਖ ਮੰਤਰੀ

ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ ਜਲੰਧਰ, 8 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

– ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 8 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ […]