ਡੇਵਿਡ ਵਾਰਨਰ ਵੱਲੋਂ ਇਕ ਦਿਨਾਂ ਕੌਮਾਂਤਰੀ Cricket ਤੋਂ ਸੰਨਿਆਸ

ਸਿਡਨੀ, 1 ਜਨਵਰੀ (ਪੰਜਾਬ ਮੇਲ)- ਤਜ਼ਰਬੇਕਾਰ ਬੱਲੇਬਾਜ਼ ਡੇਵਿਡ ਵਾਰਨਰ ਨੇ ਆਪਣਾ ਆਖਰੀ ਟੈਸਟ ਮੈਚ ਖੇਡਣ ਤੋਂ ਪਹਿਲਾਂ ਇਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਪਰ ਉਹ ਆਸਟਰੇਲੀਆ ਲਈ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। 37 ਸਾਲਾ ਸਲਾਮੀ ਬੱਲੇਬਾਜ਼ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਜੇ ਆਸਟਰੇਲਿਆਈ ਟੀਮ ਨੂੰ 2025 ‘ਚ ਹੋਣ ਵਾਲੀ […]

ਯੂ.ਕੇ ‘ਚ ਵਿਦੇਸ਼ੀ ਵਿਦਿਆਰਥੀਆਂ ਲਈ VISA ਪਾਬੰਦੀਆਂ ਲਾਗੂ

ਲੰਡਨ, 1 ਜਨਵਰੀ (ਪੰਜਾਬ ਮੇਲ)- ਯੂ.ਕੇ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਰੂਟਾਂ ‘ਤੇ ਪਾਬੰਦੀਆਂ ਲਾਗੂ ਹੋ ਗਈਆਂ ਹਨ। ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਜ਼ ਕਲੀਵਰਲੀ ਨੇ ਕਿਹਾ ਹੈ ਕਿ ਵੀਜ਼ਾ ਰੂਟਾਂ ‘ਤੇ ਪਾਬੰਦੀਆਂ ਲਾਗੂ ਹੋਣ ਨਾਲ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰ ਨੂੰ ਯੂ.ਕੇ. ਵਿਚ ਲਿਆਉਣ ਦਾ ‘ਗੈਰ ਤਰਕਹੀਣ ਅਭਿਆਸ’ ਖ਼ਤਮ ਹੋ ਜਾਵੇਗਾ। ਇੱਥੇ ਦੱਸ […]

ਕਿਮ ਜੋਂਗ ਉਨ ਵੱਲੋਂ ਫ਼ੌਜ ਨੂੰ ਲੋੜ ਪੈਣ ‘ਤੇ ਅਮਰੀਕਾ ਤੇ ਦੱਖਣੀ ਕੋਰੀਆ ਦਾ ਨਾਮ-ਓ-ਨਿਸ਼ਾਨ ਮਿਟਾਉਣ ਦਾ ਹੁਕਮ

ਸਿਓਲ, 1 ਜਨਵਰੀ (ਪੰਜਾਬ ਮੇਲ)- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਹੁਕਮ ਦਿੱਤਾ ਹੈ ਕਿ ਜੇ ਅਮਰੀਕਾ ਅਤੇ ਦੱਖਣੀ ਕੋਰੀਆ ਉਸ ਵਿਰੁੱਧ ਭੜਕਾਹਟ ਪੈਦਾ ਕਰਦੇ ਹਨ, ਤਾਂ ਉਹ ਉਨ੍ਹਾਂ ਦਾ ਨਾਮ-ਓ-ਨਿਸ਼ਾਨ ਮਿਟਾ ਦੇਵੇ। ਉੱਤਰੀ ਕੋਰੀਆ ਇਸ ਸਾਲ ਨਵੰਬਰ ਵਿਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹਥਿਆਰਾਂ ਦੇ ਪ੍ਰੀਖਣ ਵਿਚ ਹੋਰ ਤੇਜ਼ੀ […]

ਬੰਗਲਾਦੇਸ਼ ‘ਚ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ‘ਚ ਦੋਸ਼ੀ ਕਰਾਰ

-6 ਮਹੀਨਿਆਂ ਦੀ ਸਜ਼ਾ ਢਾਕਾ, 1 ਜਨਵਰੀ (ਪੰਜਾਬ ਮੇਲ)- ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ […]

ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦੀ Marriage ਫਰਵਰੀ ‘ਚ

ਮੁੰਬਈ, 1 ਜਨਵਰੀ (ਪੰਜਾਬ ਮੇਲ)- ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਅਦਾਕਾਰ-ਨਿਰਮਾਤਾ ਜੈਕੀ ਭਗਨਾਨੀ ਫਰਵਰੀ ਵਿਚ ਵਿਆਹ ਦੇ ਬੰਧਨ ‘ਚ ਬੱਝ ਜਾਣਗੇ। ਇਹ ਜੋੜਾ ਗੋਆ ਵਿਚ ਵਿਆਹ ਕਰੇਗਾ।

ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ ਹੋਣਗੇ ਡੀਆਈਜੀ ਭੁੱਲਰ

ਚੰਡੀਗੜ੍ਹ, 1 ਜਨਵਰੀ (ਪੰਜਾਬ ਮੇਲ) – ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 ਦਸੰਬਰ ਨੂੰ […]

7 ਜਨਵਰੀ ਨੂੰ ਮੁੜ ਗਰਜਣਗੇ ਨਵਜੋਤ ਸਿੰਘ ਸਿੱਧੂ, ਬਠਿੰਡਾ ‘ਚ ਰੱਖੀ ਵੱਡੀ ਰੈਲੀ

ਬਠਿੰਡਾ, 1 ਜਨਵਰੀ (ਪੰਜਾਬ ਮੇਲ) – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ ‘ਚ ਸਿੱਧੂ ਦਾ ਨਾਂ ਲਏ ਬਿਨਾਂ ਰਾਜਾ ਵੜਿੰਗ ਨੇ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਜ਼ਾਹਰ ਕਰਨੀ ਹੈ, ਉਸ ਨੂੰ ਪਾਰਟੀ ਤੋਂ ਅਸਤੀਫ਼ਾ ਦੇ […]

ਝਾਕੀ ਵਿਵਾਦ: ‘App’ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਵਧੀ ਤਲਖੀ

ਚੰਡੀਗੜ੍ਹ, 31 ਦਸੰਬਰ, (ਪੰਜਾਬ ਮੇਲ)- ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਰਮਿਆਨ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰਾਲੇ ਨੇ ਅੱਜ ਸਪਸ਼ਟ ਕੀਤਾ ਕਿ ਕਲਾ, ਸਭਿਆਚਾਰ, ਪੇਂਟਿੰਗ, ਮੂਰਤੀ ਕਲਾ, ਸੰਗੀਤ, ਭਵਨ ਨਿਰਮਾਣ ਕਲਾ, ਕੋਰੀਓਗ੍ਰਾਫ਼ੀ ਆਦਿ […]

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਛਾਈ; Mohali ਕੌਮਾਂਤਰੀ ਹਵਾਈ ਅੱਡੇ ਤੋਂ 10 ਉਡਾਣਾਂ ਰੱਦ

ਚੰਡੀਗੜ੍ਹ, 31 ਦਸੰਬਰ (ਪੰਜਾਬ ਮੇਲ)- ਸਾਲ ਦੇ ਆਖਰੀ ਦਿਨ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਬਹੁਤੀਆਂ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਡਿੱਗਣ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਰਾਜਧਾਨੀ ਚੰਡੀਗੜ੍ਹ ਸਣੇ ਹੋਰਨਾਂ ਥਾਵਾਂ ’ਤੇ ਦਿਸਣ ਹੱਦ ਵੀ ਘੱਟ ਗਈ ਹੈ, ਜਿਸ ਕਰਕੇ ਹਵਾਈ, ਰੇਲ ਤੇ ਸੜਕੀ ਆਵਾਜਾਈ […]

ਸੀਤ ਲਹਿਰ ਦਾ ਜ਼ੋਰ, ਧੁੰਦ ਤੇ ਕੰਬਣੀ ਨਾਲ ਹੋਵੇਗਾ New Year ਦਾ ਸਵਾਗਤ

ਜਲੰਧਰ, 31 ਦਸੰਬਰ (ਪੰਜਾਬ ਮੇਲ)-  ਸੀਤ ਲਹਿਰ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ, ਜਿਸ ਕਾਰਨ ਲੋਕ ਘਰਾਂ ਵਿਚ ਹੀ ਵੜੇ ਰਹਿਣ ’ਤੇ ਮਜਬੂਰ ਹੋ ਚੁੱਕੇ ਹਨ। ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ 12 ਵਜੇ ਤੋਂ ਬਾਅਦ ਧੁੰਦ ਪੈਣੀ ਸ਼ੁਰੂ ਹੋਈ ਅਤੇ ਸਵੇਰ ਤਕ ਧੁੰਦ ਦੀ ਚਾਦਰ ਵਿਛੀ ਨਜ਼ਰ ਆਈ। ਪੂਰਾ ਦਿਨ ਸੂਰਜ ਨਾ ਨਿਕਲਣ ਕਾਰਨ ਠੰਡ […]