ਅਮਰੀਕਾ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਸ਼ੱਕੀ ਦੀ ਮੌਤ, 3 ਪੁਲਿਸ ਅਫਸਰ ਜ਼ਖਮੀ

ਸੈਕਰਾਮੈਂਟੋ, 11 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਲਾਸ ਏਂਜਲਸ ਪੁਲਿਸ ਵਿਭਾਗ ਦੇ 3 ਅਫਸਰ ਉਸ ਵੇਲੇ ਜ਼ਖਮੀ ਹੋ ਗਏ ਜਦੋਂ ਉਹ ਪੈਰੋਲ ਉਪਰ ਰਿਹਾਅ ਹੋਏ ਇਕ ਸ਼ੱਕੀ ਦੀ ਭਾਲ ਵਿਚ ਸਨ। ਲਾਸ ਏਂਜਲਸ ਪੁਲਿਸ ਵਿਭਾਗ ਦੇ ਕਮਾਂਡਰ ਸਟੇਸੀ ਸਪੈਲ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਇਕ ਸ਼ੈੱਡ ਵਿਚ ਲੁੱਕਿਆ ਹੋਇਆ ਸੀ। ਪੁਲਿਸ ਅਫਸਰਾਂ ਨੇ ਉਸ […]

ਮੁੱਖ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਅਤੇ ਖਿੱਚਧੂਹ

ਪੱਗਾਂ ਲੱਥੀਆਂ ਤੇ ਲਾਠੀਚਾਰਜ ਦਾ ਦੋਸ਼ ਸੰਗਰੂਰ, 11 ਮਾਰਚ (ਪੰਜਾਬ ਮੇਲ)- ਸਟੇਸ਼ਨ ਅਲਾਟ ਕਰਨ ਦੀ ਮੰਗ ਲਈ ਇਥੇ ਪੁੱਜੇ ਚੁਣੇ ਗਏ 4161 ਅਧਿਆਪਕਾਂ ਤੇ ਪੁਲਿਸ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਜੰਮ ਕੇ ਧੱਕਾ-ਮੁੱਕੀ ਅਤੇ ਖਿੱਚਧੂਹ ਹੋਈ। ਇਸ ਕਾਰਨ ਕਈ ਅਧਿਆਪਕਾਂ ਦੀਆਂ ਪੱਗਾਂ ਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ। ਰੋਹ ਵਿਚ […]

ਆਨੰਦਪੁਰ ਸਾਹਿਬ ਵਿਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਜੱਦੀ ਪਿੰਡ ‘ਚ ਅੰਤਿਮ ਸੰਸਕਾਰ

ਗੁਰਦਾਸਪੁਰ, 11 ਮਾਰਚ (ਪੰਜਾਬ ਮੇਲ)- ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਦੌਰਾਨ ਕਤਲ ਕੀਤੇ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਨੌਜਵਾਨ ਪ੍ਰਦੀਪ ਸਿੰਘ (24) ਦਾ ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਹਾਜ਼ਰ […]

ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਪਲਬੱਧ ਸੋਮਵਾਰ (13 ਮਾਰਚ) ਨੂੰ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਦੀ ਸੂਚੀ ਮੁਤਾਬਕ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਚੀਫ […]

ਕਾਂਗਰਸ ਵੱਲੋਂ ਰਾਜ ਸਭਾ ‘ਚ ਪ੍ਰਮੋਦ ਤਿਵਾੜੀ ਪਾਰਟੀ ਦੇ ਡਿਪਟੀ ਆਗੂ ਨਿਯੁਕਤ

ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਕਾਂਗਰਸ ਨੇ ਪ੍ਰਮੋਦ ਤਿਵਾੜੀ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਡਿਪਟੀ ਆਗੂ ਤੇ ਰਜਨੀ ਪਾਟਿਲ ਨੂੰ ਵਿੱਪ ਵਜੋਂ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਆਨੰਦ ਸ਼ਰਮਾ ਦੀ ਸੇਵਾ-ਮੁਕਤੀ ਤੇ ਰਾਜੀਵ ਸਾਤਵ ਦੇ ਦੇਹਾਂਤ ਕਾਰਨ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਸੰਸਦੀ […]

ਰਾਕੇਸ਼ ਟਿਕੈਤ ਤੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁਜ਼ੱਫਰਨਗਰ (ਯੂ.ਪੀ.), 11 ਮਾਰਚ (ਪੰਜਾਬ ਮੇਲ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਅੱਜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਥਾਣਾ ਭੋਰਾ ਕਲਾਂ ਦੇ ਐੱਸ.ਐੱਚ.ਓ. ਅਕਸ਼ੈ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ ਅਤੇ ਪੁਲਿਸ ਉਸ ਕੋਲੋਂ ਪੁੱਛ […]

ਚੀਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਲੀ ਕਿਆਂਗ ਬਣੇ

ਸੰਸਦ ਨੇ ਨਾਂ ‘ਤੇ ਮੋਹਰ ਲਗਾਈ ਪੇਈਚਿੰਗ, 11 ਮਾਰਚ (ਪੰਜਾਬ ਮੇਲ)- ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕਰੀਬੀ ਸਹਿਯੋਗੀ ਲੀ ਕਿਆਂਗ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰਨ ਦੀ ਪੁਸ਼ਟੀ ਕਰ ਦਿੱਤੀ ਹੈ। ਨੈਸ਼ਨਲ ਪੀਪਲਜ਼ ਕਾਂਗਰਸ (ਐੱਨ.ਪੀ.ਸੀ.) ਦੇ ਸਾਲਾਨਾ ਸੈਸ਼ਨ ਵਿਚ ਲੀ ਕਿਆਂਗ ਦੀ ਉਮੀਦਵਾਰੀ ਦੀ ਪੁਸ਼ਟੀ ਕੀਤੀ ਗਈ। ਰਾਸ਼ਟਰਪਤੀ ਸ਼ੀ […]

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ 6.9 ਖਰਬ ਡਾਲਰ ਦਾ ਸਾਲਾਨਾ ਬਜਟ ਪੇਸ਼

ਵਾਸ਼ਿੰਗਟਨ, 11 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਲ 2024 ਲਈ 6.9 ਖਰਬ ਡਾਲਰ ਦਾ ਸਾਲਾਨਾ ਬਜਟ ਪੇਸ਼ ਕੀਤਾ ਹੈ। ਬਜਟ ਵਿਚ ਅਮੀਰਾਂ ‘ਤੇ ਮੋਟੇ ਟੈਕਸ ਲਾਉਣ ਦੇ ਨਾਲ ਸਮਾਜਿਕ ਉਪਰਾਲਿਆਂ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਚੋਖਾ ਪੈਸਾ ਖਰਚਣ ਦੀ ਤਜਵੀਜ਼ ਰੱਖੀ ਗਈ ਹੈ। ਉਧਰ ਰਿਪਬਲਿਕਨਾਂ ਜਿਨ੍ਹਾਂ ਕੋਲ ਪ੍ਰਤੀਨਿਧ ਸਦਨ ਵਿਚ ਬਹੁਗਿਣਤੀ […]

ਅਮਰੀਕੀ ਰਾਸ਼ਟਰਪਤੀ 23 ਮਾਰਚ ਤੋਂ ਕੈਨੇਡਾ ਦੌਰਾ ‘ਤੇ

ਵੈਨਕੂਵਰ, 11 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਆਪਣੀ ਪਤਨੀ ਸਮੇਤ ਦੋ ਰੋਜ਼ਾ ਕੈਨੇਡਾ ਦੌਰੇ ‘ਤੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੱਸਿਆ ਕਿ ਬਾਇਡਨ 23 ਤੇ 24 ਮਾਰਚ ਨੂੰ ਇੱਥੇ ਹੋਣਗੇ ਅਤੇ ਉਹ ਓਟਾਵਾ ‘ਚ ਕੈਨੇਡੀਅਨ ਸੰਸਦ ਨੂੰ ਸੰਬੋਧਨ ਕਰਨਗੇ। ਬੇਸ਼ੱਕ ਪ੍ਰਧਾਨ ਮੰਤਰੀ ਵੱਲੋਂ ਦੌਰੇ ਨੂੰ ਸਦਭਾਵਨਾ ਦੌਰਾ ਕਿਹਾ […]

ਗੁਜਰਾਤ ‘ਚ ਪਿਛਲੇ ਦੋ ਸਾਲਾਂ ‘ਚ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ

3 ਲੱਖ ਗ੍ਰਿਫ਼ਤਾਰੀਆਂ ਗਾਂਧੀਨਗਰ, 11 ਮਾਰਚ (ਪੰਜਾਬ ਮੇਲ)- ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ‘ਚ ਪਿਛਲੇ ਦੋ ਸਾਲਾਂ ਵਿਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਰਾਜ ਵਿਚ ਤਿੰਨ […]