ਕੁਲਬੀਰ ਸਿੰਘ ਜ਼ੀਰਾ ਜੇਲ੍ਹ ਤੋਂ ਰਿਹਾਅ

ਰੂਪਨਗਰ, 23 ਅਕਤੂਬਰ (ਪੰਜਾਬ ਮੇਲ)- ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਬੀ.ਡੀ.ਪੀ.ਓ. ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ ਵਿਚ ਰੂਪਨਗਰ ਜੇਲ੍ਹ ਵਿਚ ਬੰਦ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲਣ ਉਪਰੰਤ ਉਹ ਅੱਜ ਦੇਰ ਸ਼ਾਮ ਰੂਪਨਗਰ ਜੇਲ੍ਹ ਤੋਂ ਰਿਹਾਅ ਹੋ ਗਏ।

ਨਿਹਾਲ ਸਿੰਘ ਵਾਲਾ: ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਨੂੰ ਗੋਲੀਆਂ ਮਾਰੀਆਂ, ਹਾਲਤ ਗੰਭੀਰ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪੰਜਾਬ ਮੇਲ)- ਨੇੜਲੇ ਪਿੰਡ ਧੂੜਕੋਟ ਰਣਸੀਂਹ ਦੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਵੇਰੇ ਪੌਣੇ ਸੱਤ ਵਜੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। […]

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼

-ਤਸਕਰ 12 ਕਿਲੋ ਹੈਰੋਇਨ ਸਣੇ ਕਾਬੂ ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਅੱਜ ਕਿਹਾ ਕਿ ਉਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ‘ਐਕਸ’ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ […]

ਬੰਗਲਾਦੇਸ਼ ‘ਚ ਰੇਲ ਹਾਦਸੇ ‘ਚ 20 ਲੋਕਾਂ ਦੀ ਮੌਤ; ਕਈ ਜ਼ਖਮੀ

ਢਾਕਾ, 23 ਅਕਤੂਬਰ (ਪੰਜਾਬ ਮੇਲ)- ਬੰਗਲਾਦੇਸ਼ ਵਿਚ ਸੋਮਵਾਰ ਨੂੰ ਇੱਕ ਯਾਤਰੀ ਰੇਲਗੱਡੀ ਦੇ ਇੱਕ ਮਾਲ ਗੱਡੀ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਕਿਸ਼ੋਰਗੰਜ ਤੋਂ ਢਾਕਾ ਜਾ ਰਹੀ ਯਾਤਰੀ ਰੇਲਗੱਡੀ ਸ਼ਾਮ 4:15 ਵਜੇ ਦੇ ਕਰੀਬ ਮਾਲ ਗੱਡੀ ਨਾਲ ਟਕਰਾ ਗਈ।

ਕੈਨੇਡਾ ਦੀਆਂ 15 ਗੁਰਦੁਆਰਾ ਸਿੱਖ ਸੁਸਾਇਟੀਆਂ ਵੱਲੋਂ ਵੀਜ਼ਾ ਪਾਬੰਦੀਆਂ ਹਟਾਉਣ ਦੀ ਮੰਗ

-ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਖਤ ਸਰੀ, 23 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਅਤੇ ਬ੍ਰਿਟਿਸ਼ ਕੋਲੰਬੀਆ ਦੀਆਂ 22 ਹੋਰ ਸਿੱਖ ਸੁਸਾਇਟੀਆਂ ਨੇ ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਰਾਹੀਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਭੇਜੀ ਇਕ ਮੇਲ ਰਾਹੀਂ ਮੰਗ ਕੀਤੀ ਹੈ ਕਿ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਦੀ ਯਾਤਰਾ […]

ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ

-15 ਨਵੰਬਰ 2023 ਤੱਕ ਹੋਵੇਗੀ ਵੋਟਾਂ ਦੀ ਰਜਿਸਟਰੇਸ਼ਨ ਅੰਮ੍ਰਿਤਸਰ, 23 ਅਕਤੂਬਰ (ਦਲਜੀਤ ਕੌਰ/ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ 15 ਨਵੰਬਰ 2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ […]

ਐੱਨ.ਆਈ.ਏ. ਵੱਲੋਂ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਦੀ ਤਿਆਰੀ!

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਗੈਂਗਸਟਰਾਂ ਅਤੇ ਅੱਤਵਾਦੀਆਂ ਵਿਚਾਲੇ ਗਠਜੋੜ ਕਿਵੇਂ ਚੱਲ ਰਿਹਾ ਹੈ, ਇਸ ਸਬੰਧੀ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਦੀ ਤਿਆਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ ਹੁਕਮ ਦਿੰਦੇ ਹੋਏ ਜਾਂਚ ਏਜੰਸੀਆਂ ਨੇ ਗੈਂਗਸਟਰਾਂ ਅਤੇ ਸਾਥੀਆਂ ਦੀ ਸੂਚੀ ਮੰਗ ਲਈ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦੇਣ ਲਈ ਕਿਹਾ ਗਿਆ […]

ਕੈਨੇਡੀਅਨਾਂ ਨੂੰ ਵੀਜ਼ਾ ਜਾਰੀ ਕਰਨਾ ਮੁੜ ਸ਼ੁਰੂ ਕਰ ਸਕਦੈ ਭਾਰਤ!

-ਜੇਕਰ ਕੈਨੇਡਾ ‘ਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ‘ਚ ਪ੍ਰਗਤੀ ਹੋਵੇ, ਤਾਂ ਸ਼ੁਰੂ ਕਰਾਂਗੇ ਵੀਜ਼ਾ : ਭਾਰਤੀ ਵਿਦੇਸ਼ ਮੰਤਰੀ ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਦੇ ਮਾਮਲਿਆਂ ‘ਚ ਕੈਨੇਡਾ ਦੇ ਕਰਮੀਆਂ ਦੀ ਦਖ਼ਲ-ਅੰਦਾਜ਼ੀ ਨੂੰ ਲੈ ਕੇ ਚਿੰਤਾਵਾਂ ਨੂੰ ਵੇਖਦੇ ਹੋਏ ਨਵੀਂ ਦਿੱਲੀ ਨੇ ਦੇਸ਼ ਵਿਚ ਕੈਨੇਡਾ […]

ਨਿੱਝਰ ਵਿਵਾਦ: ਅਮਰੀਕਾ, ਯੂ.ਕੇ. ਅਤੇ ਆਸਟ੍ਰੇਲੀਆ ਨੇ ਟਰੂਡੋ ਦਾ ਕੀਤਾ ਸਮਰਥਨ

-ਪੱਛਮੀ ਦੇਸ਼ਾਂ ਦੀ ਆਲੋਚਨਾ ਨਾਲ ਭਾਰਤ ਨੂੰ ਲੱਗ ਸਕਦੈ ਝਟਕਾ ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਖਾਲਿਸਤਾਨ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਨੇ ਹੁਣ ਇਕ ਵੱਖਰਾ ਮੋੜ ਲੈ ਲਿਆ ਹੈ, ਜਿਸ ਵਿਚ ਪੱਛਮੀ ਦੇਸ਼ਾਂ ਦੀ ਆਲੋਚਨਾ ਨਾਲ ਭਾਰਤ ਨੂੰ ਝਟਕਾ ਲੱਗ ਸਕਦਾ ਹੈ। ਨਿੱਝਰ […]

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

-11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ – ਗ੍ਰਿਫਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਕੇ ਪੰਜਾਬ ‘ਚ ਕਰ ਰਹੇ ਸਨ ਸਪਲਾਈ : ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ […]