ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ ਪੁੱਜੇ
ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।
ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।
ਨਿਊਯਾਰਕ, 19 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ‘ਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮ.ਟੀ.ਏ.) ਦੀ ਬੱਸ ਵਿਚ ਹਮਲੇ ਤੋਂ ਬਾਅਦ ਸਿੱਖ ਨੌਜਵਾਨ ਨੇ ਕਿਹਾ ਕਿ ਉਹ ਇਸ ਘਟਨਾ ਕਾਰਨ ਨਾਰਾਜ਼ ਹੈ ਪਰ ਅੰਦਰੋਂ ਹਿੱਲ ਗਿਆ ਹੈ। ਰਿਚਮੰਡ ਹਿੱਲ ਵਿਚ 118ਵੀਂ ਸਟਰੀਟ ਅਤੇ ਲਬਿਰਟੀ ਐਵੇਨਿਊ ਨੇੜੇ ਐਤਵਾਰ ਸਵੇਰੇ 19 ਸਾਲਾ ਸਿੱਖ ਨੌਜਵਾਨ ਜਦੋਂ ਸਫਰ ਕਰ ਰਿਹਾ ਸੀ, ਤਾਂ […]
ਅਦਾਲਤ ਨੇ ਜ਼ਮਾਨਤ ਦਿੱਤੀ ਤੇ ਨਾਲ ਗ੍ਰਿਫ਼ਤਾਰੀ ਵਾਰੰਟ ਮੁਅੱਤਲ ਕੀਤਾ ਇਸਲਾਮਾਬਾਦ, 19 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਸ਼ਨਿੱਚਰਵਾਰ ਨੂੰ ਦੇਸ਼ ਪਰਤਣ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਐਵਨਫੀਲਡ ਅਤੇ ਅਲ-ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲਿਆਂ ‘ਚ 24 ਅਕਤੂਬਰ ਤੱਕ ਜ਼ਮਾਨਤ ਦੇ ਦਿੱਤੀ। ਨਾਲ ਹੀ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਵੱਲੋਂ […]
ਖਾਨ ਯੂਨਿਸ (ਗਾਜ਼ਾ ਪੱਟੀ), 19 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਹੈ ਕਿ ਮਿਸਰ ਦੇ ਰਾਸ਼ਟਰਪਤੀ ਗਾਜ਼ਾ ਪੱਟੀ ਦੇ ਲੋਕਾਂ ਤੱਕ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ 20 ਟਰੱਕਾਂ ਦੀ ਇਜਾਜ਼ਤ ਦੇਣ ਲਈ ਗਾਜ਼ਾ ਵਿਚ ਆਪਣੀ ਸਰਹੱਦ ਖੋਲ੍ਹਣ ਲਈ ਸਹਿਮਤ ਹੋ ਗਏ ਹਨ। ਬਾਇਡਨ ਨੇ ਕਿਹਾ ਕਿ ਉਨ੍ਹਾਂ ਇਜ਼ਰਾਈਲ ਦੀ ਯਾਤਰਾ ਤੋਂ […]
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਐੱਸ.ਵਾਈ.ਐੱਲ. ਨਹਿਰ ਦੇ ਮਾਮਲੇ ‘ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਅੱਜ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਹੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ […]
ਲੰਡਨ, 19 ਅਕਤੂਬਰ (ਪੰਜਾਬ ਮੇਲ)- ਇੱਕ ਬਰਤਾਨਵੀ ਸਿੱਖ ਮਹਿਲਾ ਪੁਲਿਸ ਅਧਿਕਾਰੀ ਨੂੰ ਬਰਮਿੰਘਮ ਵਿੱਚ ਪਿਛਲੇ ਸਾਲ ਛੁੱਟੀ ‘ਤੇ ਰਹਿੰਦਿਆਂ ਇੱਕ ਝਗੜੇ ਦੌਰਾਨ 12 ਸਾਲਾ ਸਕੂਲੀ ਵਿਦਿਆਰਥੀ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੰਦਿਆਂ 12 ਮਹੀਨੇ ਸਮਾਜ ਸੇਵਾ ਕਰਨ ਦੀ ਸਜ਼ਾ ਸੁਣਾਈ ਗਈ ਹੈ। ਸ਼ਰਨਜੀਤ ਕੌਰ ਨੇ ਪਿਛਲੇ ਮਹੀਨੇ ਵੈਸਟ ਮਿਡਲੈਂਡਜ਼ ਪੁਲਿਸ ਕਾਂਸਟੇਬਲ (ਪੀ.ਸੀ.) […]
ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ‘ਆਪ’ ਆਗੂ ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਿਛਲੇ ਹਫਤੇ ਹਾਈ ਕੋਰਟ ਦਾ ਰੁਖ ਕੀਤਾ ਸੀ। ਵੀਰਵਾਰ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਵਿਰੋਧੀ ਧਿਰਾਂ ਨੂੰ ਸੁਣਨ ਤੋਂ ਬਾਅਦ ਸੰਜੇ ਸਿੰਘ ਦੀ […]
ਕ੍ਰਿਪਟੋਕਰੰਸੀ ਧੋਖਾਧੜੀ ਰਾਹੀਂ ਸੌ ਕਰੋੜ ਰੁਪਏ ਲੁੱਟਣ ਵਾਲੇ ਰੈਕੇਟ ਨਾਲ ਸਬੰਧਤ ਹੈ ਮਾਮਲਾ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਸੀ.ਬੀ.ਆਈ. ਨੇ ਅਪਰੇਸ਼ਨ ਚੱਕਰ-2 ਤਹਿਤ 100 ਕਰੋੜ ਰੁਪਏ ਦੇ ਕ੍ਰਿਪਟੋ ਘੁਟਾਲੇ ਸਮੇਤ ਸਾਈਬਰ-ਸਮਰੱਥ ਵਿੱਤੀ ਧੋਖਾਧੜੀ ਦੇ ਪੰਜ ਵੱਖ-ਵੱਖ ਮਾਮਲੇ ਦਰਜ ਕਰਨ ਤੋਂ ਬਾਅਦ ਦੇਸ਼ ਭਰ ਵਿਚ 76 ਥਾਵਾਂ ‘ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਦੱਸਿਆ ਕਿ […]
ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਲਗਪਗ 39 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਮਾਮਲੇ ਵਿਚ ਵੀਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਏਜੰਸੀ ਨੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤੋਂ ਇਲਾਵਾ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120-ਬੀ, 201, 465 ਅਤੇ 471 ਤਹਿਤ ਵਿਸ਼ੇਸ਼ ਅਦਾਲਤ ਵਿਚ ਸਪਲੀਮੈਂਟਰੀ ਚਾਰਜਸ਼ੀਟ […]
ਸੰਯੁਕਤ ਰਾਸ਼ਟਰ/ਤਲ ਅਵੀਵ, 19 ਅਕਤੂਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ’ਚ ਬ੍ਰਾਜ਼ੀਲ ਵੱਲੋਂ ਗਾਜ਼ਾ ’ਚ ਮਾਨਵੀ ਸਹਾਇਤਾ ਲਈ ਲਾਂਘਾ ਦੇਣ ਅਤੇ ਜੰਗਬੰਦੀ ਸਬੰਧੀ ਰੱਖੇ ਗਏ ਮਤੇ ਨੂੰ ਅਮਰੀਕਾ ਨੇ ਵੀਟੋ ਕਰ ਦਿੱਤਾ। ਉਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਅਪੀਲ ’ਤੇ ਇਜ਼ਰਾਈਲ ਨੇ ਮਿਸਰ ਨੂੰ ਸੀਮਤ ਮਾਨਵੀ ਸਹਾਇਤ ਗਾਜ਼ਾ ਭੇਜਣ ਦੀ ਇਜਾਜ਼ਤ ਦੇਣ ਦਾ ਫੈਸਲਾ ਲਿਆ […]