#INDIA

Canadian ਸਿਆਸਤ ਖ਼ਾਲਿਸਤਾਨੀ ਤਾਕਤਾਂ ਦੀ ਪੁਸ਼ਤ-ਪਨਾਹੀ ਕਰ ਰਹੀ ਹੈ: ਜੈਸ਼ੰਕਰ

ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿਚ ਜੀ-20 ਸੰਮੇਲਨ ਦਾ ਕੈਨੇਡਾ ਵਿਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।