ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਚੰਡੀਗੜ੍ਹ ਪੁਲਿਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਸੀ, ਜਿਸ ਕਾਰਨ ਚੰਡੀਗੜ੍ਹ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲਿਸ ਨੇ ਏ.ਐੱਸ.ਆਈ. ਕਰਨ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਕਿ ਲੰਘੇ ਦਿਨ ਕਾਂਗਰਸੀ ਆਗੂਆਂ ਨੇ ਸ਼ਹਿਰ ਵਿਚ ਧਾਰਾ-144 ਲੱਗੇ ਹੋਣ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਕੀਤਾ।