#PUNJAB

CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ!

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਨ੍ਹਾਂ ਦੋਵਾਂ ਥਾਵਾਂ ‘ਤੇ ਪੰਜਾਬ ਪੁਲੀਸ ਦੀ ਨਿਗਰਾਨੀ ਹੇਠ ਸੁਰੱਖਿਅਤ ਹਨ। ਸੂਤਰਾਂ ਨੇ ਕਿਹਾ ਕਿ ਸ੍ਰੀ ਮਾਨ ਲਈ ਅਜਿਹੇ ਸੁਰੱਖਿਆ ਘੇਰੇ ਦੀ ਸਿਫ਼ਾਰਸ਼ ਕੇਂਦਰੀ ਖੁਫ਼ੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਸੂਬੇ ਵਿੱਚ ਖ਼ਾਲਿਸਤਾਨੀ ਸਰਗਰਮੀਆਂ ਦੇ ਮੱਦੇਨਜ਼ਰ ਕੀਤੀ ਗਈ ਸੀ।

Leave a comment