#PUNJAB

Congress ਨੇ Navjot Kaur Sidhu ਨੂੰ ਪਾਰਟੀ ਵਿੱਚੋਂ ਕੱਢਿਆ

ਚੰਡੀਗੜ੍ਹ, 6 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਕ ਹਫਤਾ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਜਾਣਕਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਨਸ਼ਰ ਕੀਤੀ ਸੀ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸਨ ਤੇ 500 ਕਰੋੜ ਰੁਪਏ ਦੇ ਅਟੈਚੀ ਦੇ ਬਿਆਨ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਡਾ. ਸਿੱਧੂ ਨੇ ਆਪਣੇ ਟਵੀਟ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲੀਭੁਗਤ ਕਰ ਕੇ ਕਾਂਗਰਸ ਨੂੰ ਕਮਜ਼ੋਰ ਅਤੇ ਤਬਾਹ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪਾਰਟੀ ਦੀ ਹਾਰ ਤੇ ਪਤਨ ਦਾ ਕਾਰਨ ਚੋਣਾਂ ਨਹੀਂ ਬਲਕਿ ਅੰਦਰੂਨੀ ਖਿੱਚੋਤਾਣ ਹੈ।

ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਾਰ-ਵਾਰ ਪਾਰਟੀ ਅੰਦਰ ਗੱਲ ਕੀਤੀ ਅਤੇ ਚਿਤਾਵਨੀ ਦਿੱਤੀ ਪਰ ਕਾਂਗਰਸ ਲੀਡਰਸ਼ਿਪ ਨੇ ਇਸ ’ਤੇ ਅਮਲ ਨਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਹੁਣ ਉਸ ਪ੍ਰਣਾਲੀ ਦਾ ਹਿੱਸਾ ਨਹੀਂ ਰਹਿ ਸਕਦੀ ਜਿੱਥੇ ਪਾਰਟੀ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।

ਇਸ ਕਰ ਕੇ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਇਰ ਵੀ ਕਿਹਾ ਕਿ ਉਨ੍ਹਾਂ ਕੋਲ ਰਾਜਾ ਵੜਿੰਗ ਬਾਰੇ ਬਹੁਤ ਸਬੂਤ ਹਨ ਪਰ ਉਨ੍ਹਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ।