ਚੰਡੀਗੜ੍ਹ, 13 ਦਸੰਬਰ (ਪੰਜਾਬ ਮੇਲ)- ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਨੇ ਸੂਬਾ ਇਕਾਈ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ 2024 ਦੀਆਂ ਚੋਣਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਕੇ ਲੜਨ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਗਲੇ ਸਾਲ ਚੋਣਾਂ ਲੜਨ ਵਿਚ ਦਿਲਚਸਪੀ ਦਿਖਾਉਂਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਸਵਾਗਤ ਕਰੇਗੀ। ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਚੋਣ ਲੜਨ ਬਾਰੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੁਣ ਤੱਕ ਪਾਰਟੀ ਹਾਈਕਮਾਂਡ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਕਾਂਗਰਸ ਸਾਰੀਆਂ 13 ਸੀਟਾਂ ਤੋਂ ਚੋਣ ਲੜੇਗੀ।\
Congress ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਲੜੇਗੀ ਚੋਣ
