#INDIA

Court ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ. ਅਤੇ ਈ.ਡੀ. ਵੱਲੋਂ ਦਾਇਰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸਾਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀ.ਬੀ.ਆਈ. ਅਤੇ ਈ.ਡੀ. ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਦੇ ਨਾਲ-ਨਾਲ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 30 ਅਪ੍ਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇਤਾ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਦੋਵਾਂ ਮਾਮਲਿਆਂ ਵਿਚ ਅੰਤਰਿਮ ਜ਼ਮਾਨਤ ਪਟੀਸ਼ਨਾਂ ਵੀ ਦਾਖਲ ਕੀਤੀਆਂ ਸਨ।