ਪਟਿਆਲਾ, 28 ਮਾਰਚ (ਪੰਜਾਬ ਮੇਲ)- ਪਿਛਲੇ ਦਿਨਾਂ ਤੋਂ ਇੱਥੇ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਦਾ ਵਰਤ ਤੋੜ ਦਿੱਤਾ ਹੈ। ਜਿਸ ਦੌਰਾਨ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਨੇ ਉਨਾਂ ਨੂੰ ਪਾਣੀ ਪਿਲਾਇਆ। ਇਸ ਮੌਕੇ ਉਹਨਾਂ ਦੀ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਦੋ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਅਤੇ ਕੋਹਾੜ ਵੀ ਮੌਜੂਦ ਹਨ।
ਦੱਸ ਦਈਏ ਕਿ ਸਰਕਾਰ ਵੱਲੋਂ ਮੋਰਚਿਆਂ ਖ਼ਿਲਾਫ਼ ਕੀਤੀ ਕਾਰਵਾਈ ਦੇ ਰੋਸ ਵਜੋਂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਨਾ ਹੀ ਉਹ ਟਰੀਟਮੈਂਟ ਲੈ ਰਹੇ ਸਨ। ਕਿਸਾਨਾਂ ਦੀ ਰਿਹਾਈ ਉਪਰੰਤ ਅੱਜ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਟਰੀਟਮੈਂਟ ਲੈਣ ਦੀ ਸਹਿਮਤੀ ਵੀ ਦੇ ਦਿੱਤੀ ਹੈ। ਪਰ ਆਗੂ ਦਾ ਕਹਿਣਾ ਕਿ ਉਨ੍ਹਾਂ ਦਾ ਮਰਨ ਵਰਤ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।

