#INDIA

Delhi ਅਗਨੀ ਕਾਂਡ: ਪੁਲਿਸ ਵੱਲੋਂ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਕਾਰਨ 6 ਵਿਅਕਤੀਆਂ ਦੀ ਮੌਤ ਮਾਮਲੇ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਪੀਤਮਪੁਰਾ ਇਲਾਕੇ ‘ਚ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਕਾਰਨ ਛੇ ਵਿਅਕਤੀਆਂ ਦੀ ਮੌਤ ਦੇ ਮਾਮਲੇ ‘ਚ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਉੱਤਰ-ਪੱਛਮੀ ਦਿੱਲੀ ‘ਚ ਵੀਰਵਾਰ ਸ਼ਾਮ ਨੂੰ ਬਹੁ-ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਇਸ ਘਟਨਾ ਵਿਚ ਜਾਨ ਗੁਆਉਣ ਵਾਲੀਆਂ ਚਾਰ ਔਰਤਾਂ ਸਮੇਤ 6 ਵਿਅਕਤੀ ਦੋ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਇਮਾਰਤ ਦੀ ਪਹਿਲੀ, ਦੂਜੀ ਅਤੇ ਤੀਜੀ ਮੰਜ਼ਿਲ ‘ਤੇ ਕਿਰਾਏ ‘ਤੇ ਰਹਿ ਰਹੇ ਸਨ। ਮ੍ਰਿਤਕਾਂ ਦੀ ਪਛਾਣ ਰਾਕੇਸ਼ ਗੁਪਤਾ (62), ਰੇਣੂ ਗੁਪਤਾ (62), ਸ਼ਵੇਤਾ (30), ਸ਼ਾਨੂ ਵਰਮਾ (27), ਸੰਤੋਸ਼ (25) ਅਤੇ ਕੀਰਤੀ (25) ਵਜੋਂ ਹੋਈ ਹੈ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ।