#PUNJAB

E.D. ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਜੰਗਲਾਤ ਘੁਟਾਲਾ ਮਾਮਲੇ ‘ਚ ਗ੍ਰਿਫ਼ਤਾਰ

ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਈ.ਡੀ. ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਜੰਗਲਾਤ ਘੁਟਾਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਤਾਂ ਉਸ ਸਮੇਂ ਸਾਧੂ ਸਿੰਘ ਧਰਮਸੌਤ ਸਮਾਜ ਭਲਾਈ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਰਹੇ ਸਨ। ਉਨ੍ਹਾਂ ‘ਤੇ ਪੈਸਿਆਂ ਬਦਲੇ ਜੰਗਲ ਦੇ ਰੁੱਖ ਕਟਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਇਲਜ਼ਾਮ ਹੇਠ ਉਨ੍ਹਾਂ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।