#OTHERS

Election ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ : ਇਮਰਾਨ ਖਾਨ

ਇਸਲਾਮਾਬਾਦ, 25 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸੰਸਥਾਪਕ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਚੋਣ ਮੁਹਿੰਮ ਆਰੰਭ ਦੇਣ, ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਜਾਣਗੀਆਂ। ਜੀਓ ਨਿਊਜ਼ ਦੀ ਇਕ ਖ਼ਬਰ ਮੁਤਾਬਕ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖਾਨ (71) ਨੇ ਸਾਈਫਰ ਮਾਮਲੇ ਦੀ ਸੁਣਵਾਈ ਤੋਂ ਬਾਅਦ ਮੰਗਲਵਾਰ ਨੂੰ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ। ਪਾਰਟੀ ਸਮਰਥਕਾਂ ਖ਼ਿਲਾਫ਼ ਸਰਕਾਰੀ ਸਖਤੀ ਦਰਮਿਆਨ ਪੀ.ਟੀ.ਆਈ. ਉਮੀਦਵਾਰ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਸੰਘਰਸ਼ ਕਰ ਰਹੇ ਹਨ।