#INDIA

Election Commission ਵੱਲੋਂ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਹਟਾਉਣ ਦਾ ਹੁਕਮ

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਵੀ ਹਟਾਉਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਬੀਐੱਮਸੀ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਤੇ ਡਿਪਟੀ ਕਮਿਸ਼ਨਰਾਂ ਨੂੰ ਫਾ਼ਰਗ ਕਰਨ ਲਈ ਕਿਹਾ ਹੈ।