#INDIA

Election Commission 7 ਜਨਵਰੀ ਤੋਂ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰੇਗਾ ਸ਼ੁਰੂ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਮੇਲ)- ਚੋਣ ਕਮਿਸ਼ਨ (ਈ.ਸੀ.) ਅਗਲੇ ਹਫ਼ਤੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ ਨਾਲ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਸ਼ੁਰੂ ਕਰੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਕਮਿਸ਼ਨ ਦੇ ਅਧਿਕਾਰੀ 7 ਤੋਂ 10 ਜਨਵਰੀ ਦਰਮਿਆਨ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਹੋਣਗੇ। ਮੁੱਖ ਚੋਣ ਕਮਿਸ਼ਨਰ ਦੇ ਨਾਲ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਵੀ ਹੋਣਗੇ। ਦੌਰੇ ਤੋਂ ਪਹਿਲਾਂ ਡਿਪਟੀ ਚੋਣ ਕਮਿਸ਼ਨਰ 6 ਜਨਵਰੀ ਨੂੰ ਦੋਵਾਂ ਰਾਜਾਂ ਵਿਚ ਤਿਆਰੀਆਂ ਬਾਰੇ ਕਮਿਸ਼ਨ ਨੂੰ ਜਾਣਕਾਰੀ ਦੇਣਗੇ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਨਜ਼ਰ ਰੱਖਣ ਲਈ ਡਿਪਟੀ ਚੋਣ ਕਮਿਸ਼ਨਰ ਲਗਪਗ ਸਾਰੇ ਰਾਜਾਂ ਦਾ ਦੌਰਾ ਕਰ ਚੁੱਕੇ ਹਨ।