ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)- ਨਿਕਾਰਾਗੁਆ/ਫਰਾਂਸ ਮਨੁੱਖੀ ਤਸਕਰੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਕਾਇਮ ਕੀਤੀ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐੱਲ.ਕੇ. ਯਾਦਵ ਨੇ ਚਾਰ ਮੈਂਬਰੀ ਐੱਸ.ਆਈ.ਟੀ. ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਆਦੇਸ਼ ਵਿਚ ਕਿਹਾ ਗਿਆ ਹੈ, ‘ਨਿਕਾਰਾਗੁਆ ਮਨੁੱਖੀ ਤਸਕਰੀ ਦਾ ਮਾਮਲਾ ਮੀਡੀਆ ਰਾਹੀਂ ਸਾਹਮਣੇ ਆਇਆ ਹੈ। ਜਹਾਜ਼ ਵਿਚ 303 ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ। ਇਨ੍ਹਾਂ ਨੂੰ ਫਰਾਂਸੀਸੀ ਅਧਿਕਾਰੀਆਂ ਨੇ ਹਿਰਾਸਤ ਵਿਚ ਲਿਆ ਤੇ ਬਾਅਦ ਵਿਚ ਛੱਡਿਆ ਸੀ। ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਦੇ ਮੱਦੇਨਜ਼ਰ ਮਨੁੱਖੀ ਤਸਕਰੀ ਦੇ ਅਪਰਾਧਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਗਈ ਹੈ। ਐੱਸ.ਆਈ.ਟੀ. ਦੇ ਮੁਖੀ ਐੱਸ.ਪੀ. ਰਣਧੀਰ ਕੁਮਾਰ ਅਤੇ ਮੈਂਬਰ ਜਸਰੂਪ ਕੌਰ ਬਾਠ, ਬਲਕਾਰ ਸਿੰਘ ਸੰਧੂ ਅਤੇ ਦਲਬੀਰ ਸਿੰਘ ਸਿੱਧੂ ਹੋਣਗੇ।