#PUNJAB

Gangster ਸੰਪਤ ਨਹਿਰਾ ਦੀ ਪਤਨੀ ਨੇ ਸੁਰੱਖਿਆ ਲਈ High Court ‘ਚ ਦਾਖਲ ਅਰਜ਼ੀ

ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਰਾਜਸਥਾਨ ਪੁਲਿਸ ਉਸ ਦੇ ਪਤੀ ਨੂੰ ਰਾਜਸਥਾਨ ਲੈ ਕੇ ਜਾਣ ਸਮੇਂ ਸੁਰੱਖਿਆ ਮੁਹੱਈਆ ਕਰਵਾਏ।
ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਤੀ ਦੀ ਸੁਰੱਖਿਆ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਹੈ। ਅਰਜ਼ੀ ‘ਚ ਸੰਪਤ ਨੂੰ ਪੰਜਾਬ ਤੋਂ ਰਾਜਸਥਾਨ ਲੈ ਕੇ ਜਾਣ ਸਮੇਂ ਸੁਰੱਖਿਆ ਮੰਗੀ ਗਈ ਹੈ। ਸ਼ੱਕ ਜਤਾਇਆ ਗਿਆ ਹੈ ਕਿ ਰਾਜਸਥਾਨ ਲਿਜਾਂਦੇ ਸਮੇਂ ਗੈਂਗਸਟਰ ਦਾ ਕਤਲ ਹੋ ਸਕਦਾ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਅਤੇ ਰਾਜਸਥਾਨ ਦੇ ਡੀ.ਜੀ.ਪੀ. ਅਤੇ ਐੱਨ.ਆਈ.ਏ. ਦੇ ਡੀ.ਜੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਰਾਜਸਥਾਨ ਪੁਲਿਸ ਉਸ ਦੇ ਪਤੀ ਨੂੰ ਰਾਜਸਥਾਨ ਲੈ ਕੇ ਜਾਣ ਸਮੇਂ ਸੁਰੱਖਿਆ ਮੁਹੱਈਆ ਕਰਵਾਏ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਅਤੇ ਰਾਜਸਥਾਨ ਦੇ ਡੀ.ਜੀ.ਪੀ ਸਮੇਤ ਐੱਨ.ਆਈ.ਏ. ਦੇ ਡੀ.ਜੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਸੰਪਤ ਨਹਿਰਾ ਦੀ ਪਤਨੀ ਪ੍ਰਿਅੰਕਾ ਮਲਿਕ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦਾ ਪਤੀ ਸੰਪਤ ਨਹਿਰਾ ਇਸ ਸਮੇਂ ਬਠਿੰਡਾ ਜੇਲ੍ਹ ਵਿਚ ਹੈ। ਕਰਣੀ ਸੈਨਾ ਦੇ ਪ੍ਰਧਾਨ ਦੀ ਮੌਤ ਤੋਂ ਬਾਅਦ ਰਾਜਸਥਾਨ ਦਾ ਮਾਹੌਲ ਕਾਫੀ ਖਰਾਬ ਹੈ। ਇਸ ਮਾਮਲੇ ‘ਚ ਰਾਜਸਥਾਨ ਪੁਲਿਸ ਉਸ ਦੇ ਪਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਰਾਜਸਥਾਨ ਲੈ ਕੇ ਜਾਣਾ ਚਾਹੁੰਦੀ ਹੈ।
ਸੰਪਤ ਨਹਿਰਾ ਦੀ ਪਤਨੀ ਨੇ ਸ਼ੱਕ ਖਦਸ਼ਾ ਪ੍ਰਗਟਾਇਆ ਕਿ ਜੇਕਰ ਕੋਈ ਹੋਰ ਏਜੰਸੀ ਉਸ ਦੇ ਪਤੀ ਨੂੰ ਪੰਜਾਬ ਤੋਂ ਬਾਹਰ ਲੈ ਜਾਂਦੀ ਹੈ ਤਾਂ ਉਸ ਦਾ ਕਤਲ ਹੋ ਸਕਦਾ ਹੈ। ਅਜਿਹੇ ‘ਚ ਉਸ ਦੇ ਪਤੀ ਤੋਂ ਜਾਂ ਤਾਂ ਪੰਜਾਬ ‘ਚ ਹੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ ਜਾਂ ਫਿਰ ਵੀਡੀਓ ਕਾਨਫਰੰਸਿੰਗ ਰਾਹੀਂ। ਜੇਕਰ ਉਸ ਦੇ ਪਤੀ ਨੂੰ ਰਾਜਸਥਾਨ ਲਿਜਾਣਾ ਬਹੁਤ ਜ਼ਰੂਰੀ ਹੈ, ਤਾਂ ਉਸ ਨੂੰ ਇਸ ਲਈ ਲੋੜੀਂਦੀ ਸੁਰੱਖਿਆ ਦਿੱਤੀ ਜਾਵੇ ਅਤੇ ਪੂਰੇ ਰਸਤੇ ਦੀ ਵੀਡੀਓ ਰਿਕਾਰਡਿੰਗ ਕੀਤੀ ਜਾਵੇ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕੀਤਾ ਹੈ।