#INDIA

Gold ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚੀਆਂ

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਵਿਦੇਸ਼ਾਂ ਵਿਚ ਮਜ਼ਬੂਤ ਰੁਝਾਨ ਵਿਚਾਲੇ ਸਟਾਕਿਸਟਾਂ ਅਤੇ ਪ੍ਰਚੂਨ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਖ਼ਰੀਦਦਾਰੀ ਵਿਚਾਲੇ ਕੌਮੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ Gold ਦੀਆਂ ਕੀਮਤਾਂ 500 ਰੁਪਏ ਦੀ ਤੇਜ਼ੀ ਨਾਲ 91,250 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ। ਸੋਮਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 1300 ਰੁਪਏ ਦੀ ਤੇਜ਼ੀ ਨਾਲ 90750 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਸਿਖ਼ਰ ‘ਤੇ ਪਹੁੰਚੀ ਸੀ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 450 ਰੁਪਏ ਵਧ ਕੇ 90,800 ਰੁਪਏ ਪ੍ਰਤੀ 10 ਗ੍ਰਾਮ ਦੇ ਹੁਣ ਤੱਕ ਦੇ ਸਭ ਤੋਂ ਉੱਪਰਲੇ ਪੱਧਰ ‘ਤੇ ਜਾ ਪਹੁੰਚਿਆ ਹੈ, ਜੋ ਕਿ ਇਸ ਤੋਂ ਪਹਿਲਾਂ 90,350 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।