ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 88 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।