#PUNJAB

High Court ਤੋਂ ਭਰਤਇੰਦਰ ਚਹਿਲ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 17 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤਇੰਦਰ ਸਿੰਘ ਚਹਿਲ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਚਹਿਲ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਵਿਚ ਯੋਗਦਾਨ ਪਾਉਣ ਵਾਲਿਆਂ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। 25 ਜਨਵਰੀ ਤੱਕ ਹੁਣ ਚਹਿਲ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ।