ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਸ਼੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦਫ਼ਤਰ ਵਿਚ ਬਤੌਰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਭੰਦੋਹਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤੰਦਾਬੱਧਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸ਼ਾਮਲਾਟ ਜ਼ਮੀਨਾਂ ਦੇ ਮਾਹਿਰ ਵਕੀਲ ਵਜੋਂ ਜਾਣੇ ਜਾਂਦੇ ਹਨ। ਮੁੱਖ ਮੰਤਰੀ ਵੱਲੋਂ ਮਿਲੀ ਪ੍ਰਵਾਨਗੀ ਉਪਰੰਤ ਗ੍ਰਹਿ ਵਿਭਾਗ ਨੇ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।
High Court ਦੇ ਵਕੀਲ ਜਗਦੇਵ ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ
