ਚੇਨਈ , 10 ਮਈ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਮੈਚ ਚੇਨਈ ਦੇ ਐੱਮ. ਏ. ਚਿਦਾਂਬਮ ਸਟੇਡੀਅਮ ‘ ਚ ਖੇਡਿਆ ਖੇਡਿਆ ਗਿਆ। ਮੈਚ ‘ਚ ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਲਖਨਊ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਚੇਨਈ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਨੇ 19.2 ਓਵਰਾਂ ‘ਚ 5 ਵਿਕਟਾਂ ਗੁਆ ਕੇ 208 ਦੌੜਾਂ ਬਣਾਈਆਂ ਤੇ 5 ਵਿਕਟਾਂ ਨਾਲ ਨਾਲ ਮੈਚ ਜਿੱਤ ਲਿਆ। ਚੇਨਈ ਲਈ ਉਰਵਿਲ ਪਟੇਲ ਨੇ 65 ਦੌੜਾਂ, ਰੁਤੂਰਾਜ ਗਾਇਕਵਾੜ ਨੇ 42 ਦੌੜਾਂ , ਸੰਜੂ ਸੈਮਸਨ ਨੇ 28 ਦੌੜਾਂ, ਪ੍ਰਸ਼ਾਂਤ ਵੀਰ ਨੇ 18 ਦੌੜਾਂ ਤੇ ਸ਼ਿਵਮ ਦੂਬੇ ਨੇ 15 ਦੌੜਾਂ ਬਣਾਈਆਂ। ਲਖਨਊ ਲਈ ਦਿਗਵੇਸ਼ ਸਿੰਘ ਰਾਠੀ ਨੇ 2, ਅਵੇਸ਼ ਖਾਨ ਨੇ 1 ਤੇ ਸ਼ਾਹਬਾਜ਼ ਅਹਿਮਦ ਨੇ 2 ਵਿਕਟਾਂ ਲਈਆਂ।

