#EUROPE

London ‘ਚ ਲਾਪਤਾ ਹੋਏ ਜਲੰਧਰ ਦੇ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼

-ਪਰਿਵਾਰ ‘ਚ ਮਚਿਆ ਕੋਹਰਾਮ
ਇੰਗਲੈਂਡ, 20 ਦਸੰਬਰ (ਪੰਜਾਬ ਮੇਲ)- ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਗੁਰਸ਼ਮਨ ਸਿੰਘ ਦੀ ਮੌਤ ਹੋ ਗਈ ਹੈ। ਜਲੰਧਰ ਦੇ ਮਾਡਲ ਟਾਊਨ ਦਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਨੂੰ ਲਾਪਤਾ ਹੋਇਆ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਸੀ। ਗੁਰਸ਼ਮਨ ਈਸਟ ਲੰਡਨ ਵਿਚ ਪੜ੍ਹਨ ਲਈ ਗਿਆ ਸੀ। ਆਖਰੀ ਵਾਰ ਉਸ ਨੂੰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਚ ਦੇਖਿਆ ਗਿਆ ਸੀ। ਬੀਤੀ ਦੇਰ ਰਾਤ ਉਸ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਹੈ। ਜਲੰਧਰ ਸਥਿਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਮ੍ਰਿਤਕ ਦੇ ਪਿਤਾ ਨੂੰ ਲੰਡਨ ਪੁਲਿਸ ਨੇ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ।
ਇਸ ਤੋਂ ਬਾਅਦ ਉਸ ਦੇ ਪਿਤਾ ਅਤੇ ਫੁੱਫੜ ਲੰਡਨ ਲਈ ਰਵਾਨਾ ਹੋ ਗਏ ਹਨ। ਗੁਰਸ਼ਮਨ ਦੀ ਲਾਸ਼ ਮਿਲਣ ਦੀ ਖ਼ਬਰ ਤੋਂ ਬਾਅਦ ਪਰਿਵਾਰ ‘ਚ ਕੋਹਰਾਮ ਮਚ ਗਿਆ ਹੈ। ਲਾਪਤਾ ਨੌਜਵਾਨ ਦੀ ਮੌਤ ਦੀ ਪੁਸ਼ਟੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁਖ ਪ੍ਰਗਟਾਇਆ ਹੈ।