#INDIA

N.I.A. ਵੱਲੋਂ ਰਾਮੇਸ਼ਵਰਮ ਕੈਫੇ ਧਮਾਕੇ ਦਾ ਮੁੱਖ ਸਰਗਣਾ ਗ੍ਰਿਫਤਾਰ

ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੰਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕੇ ਦੇ ਮੁੱਖ ਸਰਗਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ ਮੁਜ਼ੱਮਿਲ ਸ਼ਰੀਫ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਗਿਆ ਸੀ। ਇਸ ਦੇ ਨਾਲ ਹੀ ਐੱਨ.ਆਈ.ਏ. ਦੀਆਂ ਟੀਮਾਂ ਨੇ ਕਰਨਾਟਕ ਵਿਚ 12, ਤਾਮਿਲਨਾਡੂ ‘ਚ ਪੰਜ ਅਤੇ ਉੱਤਰ ਪ੍ਰਦੇਸ਼ ‘ਚ ਇੱਕ ਸਮੇਤ 18 ਥਾਵਾਂ ‘ਤੇ ਕਾਰਵਾਈ ਕਰਨ ਤੋਂ ਬਾਅਦ ਇੱਕ ਮੁਜੱਮਿਲ ਸ਼ਰੀਫ਼ ਨੂੰ ਹਿਰਾਸਤ ਵਿਚ ਲਿਆ ਸੀ।