#INDIA

N.I.A. ਦੇ ਪੰਜਾਬ ਸਣੇ 4 ਰਾਜਾਂ ਅਤੇ ਚੰਡੀਗੜ੍ਹ ‘ਚ 30 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿਚ ਐੱਨ.ਆਈ.ਏ. ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 30 ਥਾਵਾਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।