#Cricket #SPORTS

Nepal ਦਾ ਸਟਾਰ Cricketer ਸੰਦੀਪ ਲਾਮਿਛਾਨੇ ਬਲਾਤਕਾਰ ਦਾ ਦੋਸ਼ੀ ਕਰਾਰ

ਕਾਠਮੰਡੂ, 30 ਦਸੰਬਰ (ਪੰਜਾਬ ਮੇਲ)- ਨੇਪਾਲ ਦੀ ਅਦਾਲਤ ਨੇ ਦੇਸ਼ ਦੇ ਨਾਮੀ ਕ੍ਰਿਕਟਰ ਸੰਦੀਪ ਲਾਮਿਛਾਨੇ ਨੂੰ 18 ਸਾਲਾ ਮੁਟਿਆਰ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ ਹੈ ਅਤੇ ਉਸ ਨੂੰ ਸਜ਼ਾ 10 ਜਨਵਰੀ ਨੂੰ ਸੁਣਾਈ ਜਾਵੇਗੀ। 23 ਸਾਲਾ ਨੇਪਾਲ ਵਿਚ ਕ੍ਰਿਕਟ ਦਾ ਚਿਹਰਾ ਰਿਹਾ ਹੈ ਅਤੇ ਦੁਨੀਆਂ ਭਰ ਦੀਆਂ ਪ੍ਰਮੁੱਖ ਟੀ-20 ਲੀਗਾਂ ਵਿਚ ਹਿੱਸਾ ਲੈਣ ਵਾਲਾ ਦੇਸ਼ ਦਾ ਇਕਲੌਤਾ ਖਿਡਾਰੀ ਸੀ। ਉਸ ਨੂੰ ਪਿਛਲੇ ਸਾਲ ਨੇਪਾਲ ਦੇ ਕਪਤਾਨ ਵਜੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਨੇ 2022 ਵਿਚ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਹਿਰਾਸਤ ਵਿਚ ਲਿਆ ਸੀ। ਬਾਅਦ ਵਿਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਲਾਮਿਛਾਨੇ ਨੂੰ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਉਸ ਦੇ ਵਕੀਲਾਂ ਨੇ ਕਿਹਾ ਕਿ ਉਹ ਇਸ ਫੈਸਲੇ ਵਿਰੁੱਧ ਉੱਚ ਅਦਾਲਤ ਵਿਚ ਅਪੀਲ ਕਰਨਗੇ।