#Featured

Nepal Floods: ਮਰਨ ਵਾਲਿਆਂ ਦੀ ਗਿਣਤੀ ਵਧ ਕੇ 788 ਹੋਈ

ਕਾਠਮੰਡੂ, ਮਾਨਸਾ, 29 ਅਗਸਤ (ਪੰਜਾਬ ਮੇਲ)- ਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 788 ਤੱਕ ਪਹੁੰਚ ਗਈ ਹੈ, ਜਦੋਂ ਕਿ ਬਚਾਅ ਕਰਮਚਾਰੀਆਂ ਵੱਲੋਂ ਲਾਸ਼ਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਇਸ ਕੁਦਰਤੀ ਆਫ਼ਤ ਨੂੰ ਪੰਜ ਦਿਨ ਬੀਤ ਚੁੱਕੇ ਹਨ ਅਤੇ ਰਾਹਤ ਟੀਮਾਂ ਸਮੇਂ ਦੇ ਵਿਰੁੱਧ ਦੌੜ ਲਗਾਉਂਦਿਆਂ ਲਾਪਤਾ ਲੋਕਾਂ ਦੀ ਭਾਲ ਅਤੇ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਵਿੱਚ ਜੁੱਟੀਆਂ ਹੋਈਆਂ ਹਨ। ਪ੍ਰਭਾਵਿਤ ਹੋਏ ਅੱਠ ਜ਼ਿਲ੍ਹਿਆਂ ਵਿੱਚੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ।

ਅੰਕੜਿਆਂ ਮੁਤਾਬਕ ਹੁਣ ਤੱਕ 2,502 ਲੋਕ ਲਾਪਤਾ ਹਨ, ਜਦੋਂ ਕਿ 9,435 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਚਾ ਲਿਆ ਗਿਆ ਹੈ। ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਆਫ਼ਤ ਕਾਰਨ ਚੀਨੀ ਵਾਲੇ ਪਾਸੇ ਵੀ 16 ਲੋਕਾਂ ਦੀ ਮੌਤ ਹੋਈ ਹੈ ਅਤੇ ਤਿੱਬਤ ਵਿੱਚ ਲਗਭਗ 550 ਲੋਕ ਲਾਪਤਾ ਹਨ।

ਪਿਛਲੇ 26 ਅਗਸਤ ਨੂੰ ਨੇਪਾਲ-ਤਿੱਬਤ ਸਰਹੱਦ ਨੇੜੇ ਗਲੇਸ਼ੀਅਰ ਫਟਣ ਕਾਰਨ ਬਰਫ਼ ਅਤੇ ਪੱਥਰਾਂ ਦਾ ਵੱਡਾ ਹੜ੍ਹ ਆਇਆ ਸੀ, ਜਿਸ ਨਾਲ ਪਾਣੀ, ਮਿੱਟੀ ਅਤੇ ਮਲਬੇ ਦਾ ਤੇਜ਼ ਵਹਾਅ ਹੇਠਾਂ ਵੱਲ ਆਇਆ। ਇਸ ਨਾਲ ਉੱਤਰੀ ਅਤੇ ਮੱਧ ਨੇਪਾਲ ਦੇ ਕਈ ਕਸਬੇ, ਪਿੰਡ, ਮਹੱਤਵਪੂਰਨ ਬੁਨਿਆਦੀ ਢਾਂਚੇ ਅਤੇ ਪਣਬਿਜਲੀ ਪ੍ਰੋਜੈਕਟ ਤਬਾਹ ਹੋ ਗਏ।

NDRRMA ਨੇ ਐਤਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਚਿਤਾਵਨੀ ਦਿੱਤੀ ਹੈ ਕਿ ਭੋਟੇਕੋਸ਼ੀ ਨਦੀ ਵਿੱਚ ਪਾਣੀ ਦਾ ਪੱਧਰ ਇੱਕ ਵਾਰ ਮੁੜ ਵਧ ਗਿਆ ਹੈ, ਇਸ ਲਈ ਸਬੰਧਤ ਲੋਕਾਂ ਨੂੰ ਇਹਤਿਆਤ ਵਰਤਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ (MEA) ਨੇ ਦੱਸਿਆ ਕਿ ਨੇਪਾਲ ਵਿੱਚ 275 ਤੋਂ ਵੱਧ ਭਾਰਤੀ ਅਤੇ 128 ਮੂਲ ਭਾਰਤੀ ਜਾਂ ਤਾਂ ਲਾਪਤਾ ਹਨ ਜਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਰਿਹਾ। ਹਾਲਾਂਕਿ, ਐਤਵਾਰ ਨੂੰ ਵਿਦੇਸ਼ ਮੰਤਰਾਲੇ ਨੇ ਆਪਣੇ ਐਕਸ (X) ਹੈਂਡਲ ‘ਤੇ 149 ਸੁਰੱਖਿਅਤ ਬਚਾਏ ਗਏ ਲੋਕਾਂ ਦੀ ਸੂਚੀ ਸਾਂਝੀ ਕੀਤੀ ਹੈ।

 

ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਸਾਰੇ ਅੱਠ ਜ਼ਿਲ੍ਹਿਆਂ ਤੋਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਆਫ਼ਤ ਦੇ ਪੰਜਵੇਂ ਦਿਨ ਵੀ ਬਚਾਅ ਕਰਮਚਾਰੀ ਲਾਪਤਾ ਲੋਕਾਂ ਦੀ ਤਲਾਸ਼ ਵਿੱਚ ਲੱਗੇ ਹਨ ਅਤੇ ਨਾਲ ਹੀ ਫਸੇ ਹੋਏ ਲੋਕਾਂ ਨੂੰ ਕੱਢਣ ਦੀ ਮੁਹਿੰਮ ਵੀ ਜਾਰੀ ਹੈ।

ਨੇਪਾਲ-ਤਿੱਬਤ ਸਰਹੱਦ ਦੇ ਨੇੜੇ ਗਲੇਸ਼ੀਅਰ ਟੁੱਟਣ ਤੋਂ ਬਾਅਦ ਬਰਫ਼ ਦੇ ਤੋਦੇ ਡਿੱਗਣ ਦੀ ਘਟਨਾ ਕਰਕੇ ਪਾਣੀ, ਚਿੱਕੜ ਅਤੇ ਮਲਬੇ ਦਾ ਤੇਜ਼ ਵਹਾਅ ਹੇਠਾਂ ਵੱਲ ਆਇਆ, ਜਿਸ ਨੇ ਬੁੱਧਵਾਰ ਨੂੰ ਮੱਧ ਨੇਪਾਲ ਵਿੱਚ ਕਸਬਿਆਂ ਅਤੇ ਪਿੰਡਾਂ ਨੂੰ ਤਬਾਹ ਕਰ ਦਿੱਤਾ। ਇਸ ਤੋਂ ਇਲਾਵਾ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ।

ਰਾਸ਼ਟਰੀ ਆਫ਼ਤ ਜੋਖਮ ਘਟਾਓ ਅਤੇ ਪ੍ਰਬੰਧਨ ਅਥਾਰਟੀ (ਐੱਨ ਡੀ ਆਰ ਆਰ ਐੱਮ ਏ) ਨੇ ਦੱਸਿਆ ਕਿ ਇਨ੍ਹਾਂ ਹੜ੍ਹਾਂ ਵਿੱਚ ਮ੍ਰਿਤਕਾਂ ਦੀ ਗਿਣਤੀ ਵਧ ਗਈ ਹੈ।

ਐੱਨ ਡੀ ਆਰ ਆਰ ਐੱਮ ਏ ਦੇ ਅਨੁਸਾਰ, ਹੁਣ ਤੱਕ ਚਿਤਵਾਨ ਜ਼ਿਲ੍ਹੇ ਤੋਂ 259, ਨਵਲਪਰਾਸੀ ਪੂਰਬ ਤੋਂ 184, ਨਵਲਪਰਾਸੀ ਪੱਛਮੀ ਤੋਂ 82 ਅਤੇ ਗੋਰਖਾ ਜ਼ਿਲ੍ਹੇ ਤੋਂ 58 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ, ਨੁਵਾਕੋਟ ਤੋਂ 52, ਧਾਡਿੰਗ ਤੋਂ 50, ਤਨਾਹੂ ਤੋਂ 36 ਅਤੇ ਰਸੁਵਾ ਤੋਂ 13 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਅਥਾਰਟੀ ਨੇ ਦੱਸਿਆ ਕਿ ਇਸ ਆਫ਼ਤ ਤੋਂ ਬਾਅਦ ਹੁਣ ਵੀ 2,498 ਲੋਕ ਲਾਪਤਾ ਹਨ। ਇਨ੍ਹਾਂ ਵਿੱਚ 85 ਸੁਰੱਖਿਆ ਕਰਮਚਾਰੀ ਅਤੇ 320 ਵਿਦੇਸ਼ੀ ਨਾਗਰਿਕ ਸ਼ਾਮਲ ਹਨ।

ਅਧਿਕਾਰੀਆਂ ਅਨੁਸਾਰ, ਬਚਾਅ ਮੁਹਿੰਮ ਦੌਰਾਨ ਹੁਣ ਤੱਕ ਪ੍ਰਭਾਵਿਤ ਜ਼ਿਲ੍ਹਿਆਂ ਤੋਂ 8,186 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਨ੍ਹਾਂ ਵਿੱਚ 227 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।