#NEW ZEALAND

New Zealand ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਤੇ ਗੇਫੋਰਡ ਵਿਆਹ ਬੰਧਨ ‘ਚ ਬੱਝੇ

ਵੈਲਿੰਗਟਨ, 13 ਜਨਵਰੀ (ਪੰਜਾਬ ਮੇਲ)- ਕਈ ਵਾਰ ਵਿਆਹ ਟਾਲਣ ਤੋਂ ਬਾਅਦ ਆਖ਼ਰ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅੱਜ ਨਿੱਜੀ ਸਮਾਰੋਹ ਵਿਚ ਲੰਬੇ ਸਮੇਂ ਤੋਂ ਸਾਥੀ ਕਲਾਰਕ ਗੇਫੋਰਡ ਨਾਲ ਵਿਆਹ ਕਰਵਾ ਲਿਆ। ਇਹ ਸਮਾਰੋਹ ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਤੋਂ 325 ਕਿਲੋਮੀਟਰ ਦੂਰ ਸੁੰਦਰ ਹਾਕਸ ਬੇਅ ਖੇਤਰ ਵਿਚ ਹੋਇਆ। ਇਸ ਵਿੱਚ ਸਿਰਫ ਪਰਿਵਾਰ, ਨਜ਼ਦੀਕੀ ਦੋਸਤਾਂ ਅਤੇ 43 ਸਾਲਾ ਆਰਡਰਨ ਦੇ ਸਾਬਕਾ ਸੰਸਦ ਮੈਂਬਰ ਸਾਥੀਆਂ ਵਿਚੋਂ ਕੁਝ ਨੂੰ ਸੱਦਾ ਦਿੱਤਾ ਗਿਆ ਸੀ। ਆਰਡਰਨ ਅਤੇ 47 ਸਾਲਾ ਗੇਫੋਰਡ ਨੇ 2014 ਵਿਚ ਮਿਲਣਾ ਸ਼ੁਰੂ ਕੀਤਾ ਸੀ ਤੇ ਪੰਜ ਸਾਲ ਬਾਅਦ ਉਨ੍ਹਾਂ ਦੀ ਮੰਗਣੀ ਹੋਈ।