#AMERICA

OCI ਕਾਰਡ ਧਾਰਕਾਂ ਲਈ ਕੋਈ ਨਵਾਂ ਬਦਲਾਅ ਨਹੀਂ ਕੀਤਾ : ਕੌਂਸਲੇਟ ਜਨਰਲ

ਨਿਊਯਾਰਕ,  28 ਸਤੰਬਰ (ਪੰਜਾਬ ਮੇਲ)-  ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਦੱਸਿਆ ਕਿ ਹਾਲ ਹੀ ਵਿੱਚ OCI ਕਾਰਡ ਧਾਰਕਾਂ ਲਈ ਕੋਈ ਨਵਾਂ ਬਦਲਾਅ ਨਹੀਂ ਕੀਤਾ ਗਿਆ ਹੈ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕਿਹਾ, “ਸਾਨੂੰ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਰਿਪੋਰਟਾਂ ਮਿਲੀਆਂ ਹਨ ਕਿ ਹਾਲ ਹੀ ਦੇ ਦਿਨਾਂ ਵਿੱਚ OCI ਕਾਰਡਧਾਰਕਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਰਤੀ-ਅਮਰੀਕੀ ਭਾਈਚਾਰੇ ਦੇ ਦੋਸਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਾਲ ਹੀ ਦੇ ਸਮੇਂ ਵਿੱਚ OCI ਕਾਰਡ ਧਾਰਕਾਂ ਲਈ ਕੋਈ ਨਵਾਂ ਬਦਲਾਅ ਨਹੀਂ ਕੀਤਾ ਗਿਆ ਹੈ। OCI ਕਾਰਡਧਾਰਕਾਂ ਦੇ ਅਧਿਕਾਰਾਂ ਬਾਰੇ 4 ਮਾਰਚ, 2021 ਦੀ ਗਜ਼ਟ ਨੋਟੀਫਿਕੇਸ਼ਨ ਦੇ ਉਪਬੰਧ ਲਾਗੂ ਰਹਿਣਗੇ।