ਪਿਸ਼ਾਵਰ, 21 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਗੜਬੜਜ਼ਦਾ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਸੜਕ ਕਿਨਾਰੇ ਹੋਏ ਦੋਹਰੇ ਧਮਾਕਿਆਂ ਵਿੱਚ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਹ ਧਮਾਕੇ ਬੰਨੂ ਜ਼ਿਲ੍ਹੇ ਦੇ ਮਾਰਕਾ ਬੇਰਾ ਇਲਾਕੇ ਵਿੱਚ ਹੋਏ। ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪੁਲੀਸ ਅਧਿਕਾਰੀਆਂ ਨੂੰ ਇਸ ਬਾਰੇ ਵਿਸਥਾਰਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਵੀ ਦਿੱਤੇ ਹਨ। ਬੰਨੂ ਦੇ ਜ਼ਿਲ੍ਹਾ ਪੁਲੀਸ ਅਧਿਕਾਰੀ ਯਾਸਿਰ ਅਫ਼ਰੀਦੀ ਮੁਤਾਬਕ, ਪਹਿਲਾ ਧਮਾਕਾ ਸੜਕ ਕਿਨਾਰੇ ਵਿਛਾਈ ਗਈ ਬਾਰੂਦੀ ਸੁਰੰਗ ਕਾਰਨ ਹੋਇਆ, ਜਿਸ ਦੀ ਲਪੇਟ ਵਿੱਚ ਸਵਾਰੀ ਵੈਨ ਆ ਗਈ। ਇਸ ਧਮਾਕੇ ਕਾਰਨ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਧਮਾਕਾ, ਇਸ ਤੋਂ ਤੁਰੰਤ ਬਾਅਦ ਉਸੇ ਜਗ੍ਹਾ ’ਤੇ ਹੋਇਆ। ਧਮਾਕੇ ਵਿੱਚ ਬਚਾਅ ਕਾਰਜਾਂ ਵਿੱਚ ਜੁਟੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੂਜੇ ਧਮਾਕੇ ਵਿੱਚ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਾਹਨ ਵੀ ਨੁਕਸਾਨਿਆ ਗਿਆ।
Pakistan ’ਚ ਦੋ blasts, 7 Killed

