#INDIA

Punjab ਸਮੇਤ ਉੱਤਰੀ ਭਾਰਤ ‘ਚ ਅਗਲੇ ਦੋ ਦਿਨਾਂ ਤੱਕ ਠੰਢ ਤੇ ਸੰਘਣੀ ਧੁੰਦ ਦਾ ਰਹੇਗਾ ਜ਼ੋਰ

ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)- ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਵਿਚ ਸੀਤ ਲਹਿਰ ਦਾ ਜ਼ੋਰ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ ਤੇ ਅਗਲੇ ਦੋ ਦਿਨਾਂ ਬਾਅਦ ਇਸ ਦਾ ਜ਼ੋਰ ਘੱਟ ਜਾਵੇਗਾ। ਵਿਭਾਗ ਨੇ ਕਿਹਾ ਹੈ ਅਗਲੇ ਦੋ ਦਿਨਾਂ ਦੌਰਾਨ ਉੱਤਰੀ ਪੱਛਮੀ ਭਾਰਤ ਵਿਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹੇਗੀ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 6-9 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।