ਮਾਨਸਾ, 23 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਪੱਤਰ ਅੱਜ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।