#INDIA

Qatar ਦੀ Jail ‘ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ

ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਘਰ ਵਾਪਸੀ ਲਈ ਮੰਤਰਾਲੇ ਨੇ ਕਤਰ ਦੇ ਅਮੀਰ ਦੀ ਸ਼ਲਾਘਾ ਕੀਤੀ ਹੈ। ਕਤਰ ਤੋਂ ਪਰਤਣ ਵਾਲੇ ਜਲ ਸੈਨਾ ਦੇ ਸਾਬਕਾ ਮੁਲਾਜ਼ਮ ਨੇ ਦੱਸਿਆ, ‘ਅਸੀਂ ਬਹੁਤ ਖੁਸ਼ ਹਾਂ ਕਿ ਸੁਰੱਖਿਅਤ ਢੰਗ ਨਾਲ ਭਾਰਤ ਵਾਪਸ ਆ ਗਏ ਹਾਂ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਉਨ੍ਹਾਂ ਦੇ ਨਿੱਜੀ ਦਖਲ ਕਾਰਨ ਹੀ ਸੰਭਵ ਹੋਇਆ ਹੈ।’