#AMERICA

Seattle ‘ਚ ਪੰਜਾਬੀ ਕਲਚਰਲ ਸੁਸਾਇਟੀ ਵੱਲੋਂ ਬਲਬੀਰ ਲਹਿਰਾ, ਭਾਈ ਦਵਿੰਦਰ ਸਿੰਘ ਤੇ ਗੁਰਚਰਨ ਸਿੰਘ ਢਿੱਲੋਂ ਸਨਮਾਨਿਤ

ਸਿਆਟਲ, 20 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਕਲਚਰਲ ਸੁਸਾਇਟੀ ਸਿਆਟਲ ਵਿਚ ਬਜ਼ੁਰਗਾਂ ਦਾ ਮੇਲਾ ਕਰਵਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਨੂੰ ਦੁਬਾਰਾ ਕਰਾਉਣ ਵਾਸਤੇ ਵਿਚਾਰ-ਚਰਚਾ ਕੀਤਾ ਗਿਆ। ਪਿਛਲੇ ਬਜ਼ੁਰਗਾਂ ਦੇ ਮੇਲੇ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਰੁੱਟੀਆਂ ਦੂਰ ਕਰਨ ਬਾਰੇ ਸੁਝਾਉ ਦਿੱਤੇ ਗਏ। ਇਸ ਮੌਕੇ ਪੰਜਾਬੀ ਕਲਚਰਲ ਸੁਸਾਇਟੀ ਦੇ ਮੈਂਬਰਾਂ ਦੀ ਹਰਦਿਆਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬੀ ਕਮਿਊਨਿਟੀ ਦੇ ਸਾਂਝੇ ਕੰਮਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਬਦਲੇ ਬਲਬੀਰ ਸਿੰਘ ਲਹਿਰਾ, ਭਾਈ ਦਵਿੰਦਰ ਸਿੰਘ ਤੇ ਗੁਰਚਰਨ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਦਿਆਲ ਸਿੰਘ ਚੀਮਾ ਨੇ ਪੰਜਾਬੀ ਭਾਈਚਾਰੇ ਦੇ ਸਾਂਝੇ ਤੇ ਉੱਚ ਕੋਟੀ ਦੇ ਗਾਇਕ ਦੱਸਿਆ ਅਤੇ ਗੁਰਚਰਨ ਸਿੰਘ ਢਿੱਲੋਂ ਸਿਆਟਲ ਵਿਚ ਬੱਚਿਆਂ ਦਾ ਖੇਡ ਕੈਂਪ ਲਗਾ ਕੇ ਬੱਚਿਆਂ ਨੂੰ ਸਿਹਤਮੰਦ ਬਣਾ ਕੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ। ਸਕੱਤਰ ਸਿੰਘ ਸੰਧੂ ਨੇ ਦੱਸਿਆ ਕਿ ਭਾਈ ਦਵਿੰਦਰ ਸਿੰਘ ਕੀਰਤਨ ਕਰਨ ਵਿਚ ਨਿਵੇਕਲਾ ਸਥਾਨ ਰੱਖਦੇ ਹਨ।