#AMERICA

Seattle ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਸਿਆਟਲ, 20 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਵਰਿਆਮ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਵਿਸਥਾਰ ਸਾਹਿਤ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਖਾਤਰ ਹਿੰਦੂ ਧਰਮ ਨੂੰ ਬਚਾਉਣ ਲਈ ਸੀਸ ਦੇ ਕੇ ਸੁਰੱਖਿਆ ਕੀਤੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਸਾਜ ਕੇ ਸਿੱਖ ਕੌਮ ‘ਚ ਜਜ਼ਬਾ ਤੇ ਉਤਸ਼ਾਹ ਪੈਦਾ ਕੀਤਾ ਅਤੇ ਦੱਸ ਪਾਤਸ਼ਾਹ ਤੋਂ ਬਾਅਦ ‘ਗੁਰੂ ਮਾਨਿਓਂ ਗ੍ਰੰਥ’ ਦਾ ਉਪਦੇਸ਼ ਦਿੱਤਾ ਤੇ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲਾ ਦਿੱਤਾ। ਅਖੀਰ ਵਿਚ ਹੈੱਡ ਗ੍ਰੰਥੀ ਜੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰੂ ਘਰ ਦੇ ਸਕੱਤਰ ਰਹਿ ਚੁੱਕੇ ਭਾਈ ਜਸਵੰਤ ਸਿੰਘ ਦੇ ਪਰਿਵਾਰ ਵੱਲੋਂ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਿਭਾਈ।