#PUNJAB

SIT ਸਾਹਮਣੇ ਪੇਸ਼ ਨਹੀਂ ਹੋਏ ਮਜੀਠੀਆ; ਮੰਗਿਆ ਚਾਰ ਹਫ਼ਤਿਆਂ ਦਾ ਸਮਾਂ

ਪਟਿਆਲਾ, 28 ਦਸੰਬਰ (ਪੰਜਾਬ ਮੇਲ)-ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਸਿਟ ਸਾਹਮਣੇ ਪੇਸ਼ ਨਹੀਂ ਹੋਏ। ਮਜੀਠੀਆ ਨੇ ਅਧਿਕਾਰੀਆਂ ਵੱਲੋਂ ਮੰਗੇ ਗਏ ਦਸਤਾਵੇਜ਼ ਤੇ ਰਿਕਾਰਡ ਇਕੱਤਰ ਕਰਨ ਲਈ ਇਕ ਮਹੀਨੇ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸੂਤਰਾਂ ਅਨੁਸਾਰ ਸਿਟ ਅਕਾਲੀ ਆਗੂ ਨੂੰ 31 ਦਸੰਬਰ ਤੋਂ ਪਹਿਲਾਂ ਮੁੜ ਸੱਦਣ ਦੇ ਰੌਂਅ ਵਿਚ ਹੈ। ਹਾਲਾਂਕਿ, ਇਸ ਸਬੰਧ ਵਿਚ ਹਾਲੇ ਮੁੜ ਸੰਮਨ ਜਾਰੀ ਨਹੀਂ ਕੀਤੇ ਗਏ ਹਨ। ਚੰਨੀ ਸਰਕਾਰ ਦੌਰਾਨ ਮਜੀਠੀਆ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।