#Cricket #SPORTS

South Africa ਦੌਰੇ ‘ਤੇ ਸ਼ਮੀ ਟੈਸਟ ਤੇ ਦੀਪਕ ਚਾਹਰ ਇਕ ਦਿਨਾਂ ਟੀਮ ‘ਚੋਂ ਬਾਹਰ

ਮੁੰਬਈ, 16 ਦਸੰਬਰ (ਪੰਜਾਬ ਮੇਲ)- ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਪੂਰੀ ਤਰ੍ਹਾਂ ਫਿੱਟ ਨਾ ਹੋਣ ਕਾਰਨ ਦੱਖਣੀ ਅਫਰੀਕਾ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਸੀਰੀਜ਼ ਵਿਚ ਨਹੀਂ ਖੇਡ ਸਕੇਗਾ। ਭਾਰਤੀ ਕ੍ਰਿਕਟ ਬੋਰਡ ਨੇ ਇਹ ਜਾਣਕਾਰੀ ਦਿੱਤੀ। ਸ਼ਮੀ ਨੂੰ ਟੈਸਟ ਟੀਮ ‘ਚ ਸ਼ਾਮਲ ਕੀਤਾ ਗਿਆ ਸੀ ਪਰ ਇਹ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਉਹ ਫਿੱਟ ਹੋਣ ‘ਤੇ ਹੀ ਟੈਸਟ ਟੀਮ ਦਾ ਹਿੱਸਾ ਬਣੇਗਾ। ਬੋਰਡ ਦੀ ਮੈਡੀਕਲ ਟੀਮ ਨੇ ਹਾਲਾਂਕਿ ਉਸ ਨੂੰ ਇਸ ਸੀਰੀਜ਼ ‘ਚ ਖੇਡਣ ਦੀ ਮਨਜ਼ੂਰੀ ਨਹੀਂ ਦਿੱਤੀ। ਤੇਜ਼ ਗੇਂਦਬਾਜ਼ ਦੀਪਕ ਚਾਹਰ ਵੀ ਨਿੱਜੀ ਕਾਰਨਾਂ ਕਰਕੇ ਇਕ ਦਿਨਾਂ ਟੀਮ ‘ਚੋਂ ਬਾਹਰ ਹੋ ਗਿਆ ਹੈ। ਬੀ.ਸੀ.ਸੀ.ਆਈ. ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਚਾਹਰ ਨੇ ਬੀ.ਸੀ.ਸੀ.ਆਈ. ਨੂੰ ਸੂਚਿਤ ਕੀਤਾ ਹੈ ਕਿ ਪਰਿਵਾਰਕ ਐਮਰਜੰਸੀ ਕਾਰਨ ਉਹ ਆਗਾਮੀ ਇਕ ਦਿਨਾਂ ਸੀਰੀਜ਼ ਨਹੀਂ ਖੇਡ ਸਕੇਗਾ। ਚੋਣ ਕਮੇਟੀ ਨੇ ਉਨ੍ਹਾਂ ਦੀ ਜਗ੍ਹਾ ਤੇਜ਼ ਗੇਂਦਬਾਜ਼ ਆਕਾਸ਼ਦੀਪ ਨੂੰ ਟੀਮ ‘ਚ ਸ਼ਾਮਲ ਕੀਤਾ ਹੈ।