#INDIA

Supreme Court ਵੱਲੋਂ ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਨਵੇਂ ਕਾਨੂੰਨ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 12 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਸਬੰਧਤ ਨਵੇਂ ਕਾਨੂੰਨ ਨੂੰ ਅਜਿਹੀ ਕਮੇਟੀ ਵੱਲੋਂ ਲਾਗੂ ਕਰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਚੀਫ਼ ਜਸਟਿਸ ਸ਼ਾਮਲ ਨਹੀਂ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰ, ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਨਵੇਂ ਕਾਨੂੰਨ ਵਿਰੁੱਧ ਕਮੇਟੀ (ਸੀ.ਜੇ.ਆਈ. ਸਮੇਤ) ਵੱਲੋਂ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ।