ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 14 ਸਾਲ ਦੀ ਕਥਿਤ ਬਲਾਤਕਾਰ ਪੀੜਤਾ ਨੂੰ ਲਗਪਗ 30 ਹਫ਼ਤਿਆਂ ਦਾ ਗਰਭਪਾਤ ਕਰਾਉਣ ਦੀ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਨਾਬਾਲਗ ਬਲਾਤਕਾਰ ਪੀੜਤ ਦੀ ਮੈਡੀਕਲ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ।