#AMERICA

Trump ਨੇ ਰੱਖਿਆ ਨੀਤੀ ਬਿੱਲ ’ਤੇ ਕੀਤੇ ਦਸਤਖ਼ਤ

ਵਾਸ਼ਿੰਗਟਨ, 19 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ (NDAA 2026) ’ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਵਜੋਂ ਮਾਨਤਾ ਦੇ ਦਿੱਤੀ ਹੈ। ਇਹ ਨਵਾਂ ਕਾਨੂੰਨ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਇਸ ਵਿੱਚ ਭਾਰਤ ਨਾਲ ਰੱਖਿਆ ਸਬੰਧਾਂ ਨੂੰ ਹੋਰ ਮਜਬੂਤ ਅਤੇ ਵੱਡਾ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।

ਇਸ ਕਾਨੂੰਨ ਤਹਿਤ ‘ਕੁਆਡ’ (Quad) ਦੇਸ਼ਾਂ ਰਾਹੀਂ ਹਿੰਦ-ਪ੍ਰਸ਼ਾਂਤ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਸਾਂਝੇ ਉਦੇਸ਼ ਨੂੰ ਅੱਗੇ ਵਧਾਇਆ ਜਾਵੇਗਾ, ਤਾਂ ਜੋ ਚੀਨ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕੀਤਾ ਜਾ ਸਕੇ।