#INDIA

TV ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਰੌਸ਼ਨ ਸਿੰਘ ਸੋਢੀ ਹੋਇਆ ਲਾਪਤਾ

ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਮੇਲ)- ਟੀ.ਵੀ. ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਅ ਕੇ ਪ੍ਰਸਿੱਧ ਹੋਏ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ 50 ਸਾਲਾ ਅਦਾਕਾਰ ਦੇ ਪਿਤਾ ਨੇ ਪੁਲਿਸ ਕੋਲ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰਚਰਨ ਸਿੰਘ 22 ਅਪ੍ਰੈਲ ਨੂੰ ਸਵੇਰੇ 8.30 ਵਜੇ ਮੁੰਬਈ ਜਾਣ ਲਈ ਘਰੋਂ ਨਿਕਲੇ ਪਰ ਉਹ ਮੁੰਬਈ ਨਹੀਂ ਪਹੁੰਚੇ ਅਤੇ ਉਨ੍ਹਾਂ ਨਾਲ ਫੋਨ ਰਾਹੀਂ ਵੀ ਸੰਪਰਕ ਨਹੀਂ ਹੋ ਰਿਹਾ।