ਜੇਨੇਵਾ (ਸਵਿਟਜ਼ਰਲੈਂਡ), 2 ਅਪ੍ਰੈਲ (ਪੰਜਾਬ ਮੇਲ)- ਵਿਸ਼ਵ ਸਿਹਤ ਸੰਸਥਾ (ਡਬਲਯੂ.ਐੱਚ.ਓ.) ਨੇ ਮਿਆਂਮਾਰ ਵਿਚ ਹਾਲ ਹੀ ਵਿਚ ਆਏ ਭੂਚਾਲ ਤੋਂ ਬਾਅਦ ਮਲੇਰੀਆ, ਡੇਂਗੂ ਬੁਖਾਰ ਅਤੇ ਹੈਪੇਟਾਈਟਸ ਵਰਗੀਆਂ ਬਿਮਾਰੀਆਂ ਦੇ ਸੰਭਾਵੀ ਫੈਲਣ ਬਾਰੇ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਪਾਣੀ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਨੁਕਸਾਨ ਅਤੇ ਸਾਫ਼ ਪਾਣੀ ਤੱਕ ਸੀਮਤ ਪਹੁੰਚ ਦਾ ਹਵਾਲਾ ਦਿੱਤਾ ਗਿਆ ਹੈ।
ਮਿਆਂਮਾਰ ਵਿਚ ਸੰਸਥਾ ਦੇ ਅਧਿਕਾਰੀ ਤੁਸ਼ਾਰਾ ਫਰਨਾਂਡੋ ਨੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਵੀਡੀਓ ਰਾਹੀਂ ਗੱਲ ਕਰਦਿਆਂ ਕਿਹਾ ਕਿ ਹਸਪਤਾਲਾਂ ‘ਚ ਬਹੁਤ ਜ਼ਿਆਦਾ ਭੀੜ ਵਧ ਗਈ ਹੈ ਤੇ ਇੱਥੇ ਲੋੜ ਅਨੁਸਾਰ ਡਾਕਟਰ ਨਹੀਂ ਹਨ, ਬਿਜਲੀ ਅਤੇ ਬਾਲਣ ਦੀ ਘਾਟ ਸੰਕਟ ਨੂੰ ਹੋਰ ਵਧਾ ਰਹੀ ਹੈ।
ਉਨ੍ਹਾਂ ਗਰਭਵਤੀ ਔਰਤਾਂ, ਬੱਚਿਆਂ ਅਤੇ ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਜੂਝਣ ਵਾਲਿਆਂ ਨੂੰ ਸਮੇਂ ਸਿਰ ਡਾਕਟਰੀ ਸਹੂਲਤਾਂ ਨਾ ਮਿਲਣ ‘ਤੇ ਚਿੰਤਾ ਪ੍ਰਗਟ ਕੀਤੀ। ਡਬਲਯੂ.ਐੱਚ.ਓ. ਇਸ ਵੇਲੇ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਦੀ ਸਥਿਤੀ ਦਾ ਮੁਲਾਂਕਣ ਕਰ ਰਿਹਾ ਹੈ।
W.H.O. ਵੱਲੋਂ ਮਿਆਂਮਾਰ ‘ਚ ਭੂਚਾਲ ਤੋਂ ਬਾਅਦ ਬਿਮਾਰੀਆਂ ਫੈਲਣ ਦੀ ਚਿਤਾਵਨੀ
