ਕਿਹਾ: ਐਨਕ੍ਰਿਪਸ਼ਨ ਹਟਾਉਣ ਲਈ ਮਜਬੂਰ ਕੀਤਾ, ਤਾਂ ਭਾਰਤ ਛੱਡ ਦਿਆਂਗੇ
ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਮੇਲ)- ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਨੇ ਦਿੱਲੀ ਹਾਈ ਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਜੇ ਉਸ ਨੂੰ ਐਨਕ੍ਰਿਪਸ਼ਨ ਹਟਾਉਣ ਲਈ ਕਿਹਾ ਗਿਆ, ਤਾਂ ਉਹ ਭਾਰਤ ਛੱਡ ਦੇਵੇਗਾ। ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਜੇ ਮੈਸੇਜ ਇਨਕ੍ਰਿਪਸ਼ਨ ਨੂੰ ਤੋੜਨ ਲਈ ਮਜ਼ਬੂਰ ਕੀਤਾ ਜਾਂਦਾ ਹੈ, ਤਾਂ ਇਸ ਨੂੰ ਭਾਰਤ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਕਰ ਦਿੱਤਾ ਜਾਵੇਗਾ। ਮੈਟਾ ਦੀ ਮਾਲਕੀ ਵਾਲੀ ਕੰਪਨੀ ਵਟਸਐਪ ਨੇ ਕਿਹਾ ਕਿ ਇਹ ਐਂਡ-ਟੂ-ਐਂਡ ਐਨਕ੍ਰਿਪਸ਼ਨ ਨੂੰ ਯਕੀਨੀ ਬਣਾ ਕੇ ਉਪਭੋਗਤਾਵਾਂ ਦੀ ਨਿੱਜਤਾ ਦੀ ਰੱਖਿਆ ਕਰਦਾ ਹੈ। ਇਸ ਦੇ ਜ਼ਰੀਏ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਿਰਫ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਹੀ ਅੰਦਰ ਦੀ ਸਮੱਗਰੀ ਨੂੰ ਜਾਣ ਸਕਦੇ ਹਨ।